24 ਫਰਵਰੀ ਤੋਂ ਸ਼ੁਰੂ ਹੋਏ ਆਪਣੇ ਗੁਆਂਢੀ ਯੂਕਰੇਨ ‘ਤੇ ਰੂਸ ਦਾ ਹਮਲਾ ਅੱਜ 16ਵੇਂ ਦਿਨ ਵਿਚ ਦਾਖਲ ਹੋ ਗਿਆ ਪਰ ਖਤਮ ਹੋਣ ਦਾ ਕੋਈ ਸੰਕੇਤ ਨਹੀਂ ਦਿਖਿਆ। ਰੂਸੀ ਸੈਨਿਕ ਯੂਕਰੇਨ ਦੀ ਰਾਜਧਾਨੀ ਕੀਵ ਨੂੰ ਘੇਰ ਰਹੇ ਹਨ। ਉਹ ਹੁਣ ਤੱਕ ਸ਼ਹਿਰ ਨੂੰ ਆਪਣੇ ਕਬਜ਼ੇ ਵਿਚ ਨਹੀਂ ਲੈ ਸਕੇ ਹਨ। ਹਾਲਾਂਕਿ ਰੂਸ ਨੇ ਯੂਕਰੇਨ ਦੇ ਕਈ ਸ਼ਹਿਰਾਂ ‘ਤੇ ਕਬਜ਼ਾ ਕਰ ਲਿਆ ਹੈ।
ਰੂਸ ਵਿੱਚ ਭਾਰਤੀ ਦੂਤਾਵਾਸ ਨੇ ਦੇਸ਼ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦੂਤਾਵਾਸ ਵਲੋਂ ਭਾਰਤੀ ਵਿਦਿਆਰਥੀਆਂ ਨੂੰ ਕਿਹਾ ਗਿਆ ਹੈ ਕਿ “ਅਸੀਂ ਸਾਰੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਫਿਲਹਾਲ ਕੋਈ ਸੁਰੱਖਿਆ ਕਾਰਨ ਨਹੀਂ ਹੈ, ਜਿਸ ਕਰਕੇ ਦੇਸ਼ ਛੱਡਿਆ ਜਾਵੇ।”
ਦੂਤਘਰ ਵਲੋਂ ਕਿਹਾ ਗਿਆ ਹੈ ਕਿ ਰੂਸ ਵਿਚ ਮੌਜੂਦ ਯੂਨੀਵਰਸਿਟੀਆਂ, ਭਾਰਤੀ ਵਿਦਿਆਰਥੀਆਂ ਤੋਂ ਸਲਾਹ ਮੰਗੀ ਗਈ ਸੀ ਕਿ ਵਿਦਿਆਰਥੀਆਂ ਨੂੰ ਰੂਸ ਵਿਚ ਰਹਿਣਾ ਚਾਹੀਦਾ ਹੈ ਜਾਂ ਨਹੀਂ।ਭਾਰਤੀ ਦੂਤਘਰ ਵਿਦਿਆਰਥੀਆਂ ਸਣੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਦੇ ਸਬੰਧ ਵਿੱਚ ਸਬੰਧਤ ਅਧਿਕਾਰੀਆਂ ਨਾਲ ਨਿਯਮਤ ਸੰਪਰਕ ਵਿੱਚ ਹੈ। ਭਾਰਤ ਰੂਸ ਵਿੱਚ ਬੈਂਕਿੰਗ ਸੇਵਾਵਾਂ ਤੇ ਉਡਾਣਾਂ ਵਿਚ ਮਾਮੂਲੀ ਰੁਕਾਵਟ ਆਈ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਰੂਸ ਵਿਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਲਈ ਬਹੁਤ ਸਾਰੀਆਂ ਕਈ ਯੂਨੀਵਰਸਿਟੀਆਂ ਵੱਲੋਂ ਪਹਿਲਾਂ ਹੀ ਆਨਲਾਈਨ ਪੜ੍ਹਾਈ ਦਾ ਬਦਲ ਰੱਖਿਆ ਗਿਆ ਹੈ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀ ਪੜ੍ਹਾਈ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਆਪਣੀਆਂ ਸਬੰਧਤ ਯੂਨੀਵਰਸਿਟੀਆਂ ਨਾਲ ਲਗਾਤਾਰ ਸੰਪਰਕ ਵਿਚ ਰਹਿਣ।