ਭਗਵੰਤ ਮਾਨ ਨੂੰ ਆਮ ਆਦਮੀ ਦੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਮੋਹਾਲੀ ਵਿਚ ਹੋਈ ਵਿਧਾਇਕਾਂ ਦੀ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਹੈ। ਮਾਨ ਨੇ ਸਾਰੇ ਵਿਧਾਇਕਾਂ ਦਾ ਧੰਨਵਾਦ ਕੀਤਾ।
ਹੁਣ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਚ ਹੋਵੇਗਾ। ਪੰਜਾਬ ਵਿਚ ਨਵੀਂ ਸਰਕਾਰ ਦਾ ਦਾਅਵਾ ਪੇਸ਼ ਕਰਨ ਲਈ ਭਗਵੰਤ ਮਾਨ ਅੱਜ ਸਵੇਰੇ ਸਾਢੇ 10 ਵਜੇ ਗਵਰਨਰ ਨੂੰ ਮਿਲਣਗੇ। ਇਸ ਤੋਂ ਪਹਿਲਾਂ 13 ਮਾਰਚ ਨੂੰ ਅਰਵਿੰਦ ਕੇਜਰੀਵਾਲ ਭਗਵੰਤ ਮਾਨ ਨਾਲ ਅੰਮ੍ਰਿਤਸਰ ਵਿਚ ਰੋਡ ਸ਼ੋਅ ਵੀ ਕੱਢਣਗੇ।
ਚੰਡੀਗੜ੍ਹ ਏਅਰਪੋਰਟ ਪਹੁੰਚਣ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਰਾਜਭਵਨ ਵਿਚ ਸਹੁੰ ਲਈ ਜਾਂਦੀ ਸੀ ਪਰ ਇਸ ਵਾਰ ਪਿੰਡ ਤੋਂ ਸਹੁੰ ਚੁੱਕੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਲੋਕ ਸਮਝਦੇ ਸਨ, ਕੋਈ ਉਨ੍ਹਾਂ ਦੇ ਬਗੈਰ ਚੋਣ ਨਹੀਂ ਲੜ ਸਕਦਾ, ਉਨ੍ਹਾਂ ਨੂੰ ਜਨਤਾ ਨੇ ਸਬਕ ਸਿਖਾ ਦਿੱਤਾ ਹੈ। ਹੁਣ ਮੇਰੀ ਉਨ੍ਹਾਂ ਨੂੰ ਅਪੀਲ ਹੈ ਕਿ ਉਹ ਆਪਣੇ ਟਿਕਾਣਿਆਂ ‘ਚ ਬੈਠ ਜਾਣ ਤੇ ਨੌਜਵਾਨਾਂ ਨੂੰ ਕੰਮ ਕਰਨ ਦੇਣ। ਇਸ ਤੋਂ ਪਹਿਲਾਂ ‘ਆਪ’ ਦੇ CM ਉਮੀਦਵਾਰ ਭਗਵੰਤ ਮਾਨ ਨੇ ਦਿੱਲੀ ਆ ਕੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕੇਜਰੀਵਾਲ ਦੇ ਪੈਰ ਛੂਹੇ ਜਿਸ ਤੋਂ ਬਾਅਦ ਕੇਜਰੀਵਾਲ ਨੇ ਉਨ੍ਹਾਂ ਨੂੰ ਲਗੇ ਲਗਾਇਆ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਇਹ ਵੀ ਪੜ੍ਹੋ : ਰੰਧਾਵਾ ਬੋਲੇ ‘ਸਿੱਧੂ ਨੇ ਪਾਰਟੀ ਨੂੰ ਬਰਬਾਦ ਕੀਤਾ, ਹਾਈਕਮਾਨ ਨੇ ਪਾਰਟੀ ‘ਚੋਂ ਨਾ ਕੱਢ ਕੇ ਕੀਤੀ ਵੱਡੀ ਗਲਤੀ’
ਪੰਜਾਬ ਵਿਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤੀਆਂ ਹਨ। ਕਾਂਗਰਸ ਨੂੰ ਸਿਰਫ 18, ਅਕਾਲੀ ਦਲ ਨੂੰ 4, ਭਾਜਪਾ ਨੂੰ 2 ਤੇ ਇੱਕ ਆਜ਼ਾਦ ਦੇ ਖਾਤੇ ਵਿਚ ਆਈ। ਸੂਬੇ ਵਿਚ ‘ਆਪ’ ਦੀ ਸੁਨਾਮੀ ਇਸ ਤਰ੍ਹਾਂ ਚੱਲੀ ਕਿ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਸਣੇ ਕਈ ਦਿੱਗਜ਼ਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ।