ਪੰਜਾਬ ‘ਚ ‘ਆਪ’ ਨੇ ਬੇਮਿਸਾਲ ਜਿੱਤ ਹਾਸਲ ਕੀਤੀ। ਆਮ ਆਦਮੀ ਪਾਰਟੀ ਨੂੰ 92 ਸੀਟਾਂ ਹਾਸਲ ਹੋਈਆਂ ਜਦੋਂ ਕਿ ਕਾਂਗਰਸ 18 ਸੀਟਾਂ ‘ਤੇ ਹੀ ਸਿਮਟ ਗਈ। ਚੋਣਾਂ ਵਿਚ ਮਿਲੀ ਕਰਾਰੀ ਹਾਰ ਨੂੰ ਲੈ ਕੇ ਕਾਂਗਰਸ ਵਿਚ ਕਾਟੋ ਕਲੇਸ਼ ਸ਼ੁਰੂ ਹੋ ਗਿਆ ਹੈ। ਹਾਰ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੀਨੀਅਰ ਕਾਂਗਰਸੀ ਨੇਤਾਵਾਂ ਦੇ ਨਿਸ਼ਾਨੇ ‘ਤੇ ਆ ਗਏ ਹਨ ਤਾਂ ਦੂਜੇ ਪਾਸੇ ਸਿੱਧੂ ਵੀ ਪਿੱਛੇ ਨਹੀਂ ਹਨ। ਸਿੱਧੂ ਨੇ ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਕਰੜੇ ਹੱਥੀਂ ਲਿਆ ਹੈ। ਸਿੱਧੂ ਨੇ ਇੱਕ ਤਰੀਕੇ ਨਾਲ ਜਿੱਥੇ ਇਸ਼ਾਰਿਆਂ-ਇਸ਼ਾਰਿਆਂ ‘ਚ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ ਤਾਂ ਨਾਲ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਲੰਮੇ ਹੱਥੀਂ ਲਿਆ।
ਸਿੱਧੂ ਨੇ ਕਿਹਾ ਕਿ ਲੋਕਾਂ ਦੀ ਆਵਾਜ਼, ਭਗਵਾਨ ਦੀ ਆਵਾਜ਼ ਹੈ। ਸਾਨੂੰ ਇਸ ਨੂੰ ਨਮਰਤਾ ਨਾਲ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਇਸ ਦੇ ਅੱਗੇ ਸਿਰ ਝੁਕਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਉਨ੍ਹਾਂ ਲਈ ਟੋਏ ਪੁੱਟੇ ਸਨ, ਉਹ ਆਪ ਹੀ ਡਿੱਗ ਗਏ ਹਨ। ਜਿਨ੍ਹਾਂ ਨੇ ਨਵਜੋਤ ਸਿੱਧੂ ਨੂੰ ਨੀਵਾਂ ਕਰਨ ਦੀ ਕੋਸ਼ਿਸ਼ ਕੀਤੀ, ਉਹ ਖੁੱਦ ਹੀ ਨੀਵੇਂ ਹੋ ਗਏ ਹਨ। ਸਿੱਧੂ ਨੇ ਕਿਹਾ ਕਿ ਜਿਹੋ-ਜਿਹਾ ਬੀਜ ਬੀਜੋਗੇ ਉਹੋ ਜਿਹਾ ਫਲ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੀ ਜਨਤਾ ਨੂੰ ਵਧਾਈ ਦਿੰਦੇ ਹਨ ਕਿ ਉਨ੍ਹਾਂ ਨੇ ਰਵਾਇਤੀ ਰਾਜਨੀਤੀ ਤੇ ਪਾਰਟੀਆਂ ਨੂੰ ਛੱਡ ਕੇ ਪੰਜਾਬ ਵਿਚ ਇੱਕ ਨਵੇਂ ਬਦਲ ਨੂੰ ਚੁਣਿਆ। ਪੰਜਾਬ ਦੀ ਰਾਜਨੀਤੀ ਬਦਲਾਅ ਦੀ ਸੀ ਅਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ ਕਿ ਉਨ੍ਹਾਂ ਨੇ ਵਧੀਆ ਫੈਸਲਾ ਲਿਆ। ਮੈਂ ਨਵੇਂ ਸਿਸਟਮ ‘ਚ ਦਾਖਲੇ ਦੇ ਇਸ ਸ਼ਾਨਦਾਰ ਫੈਸਲੇ ਲਈ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ। ਸਿੱਧੂ ਨੇ ਕਿਹਾ ਕਿ ਲੋਕਾਂ ਨੇ ਬਦਲਾਅ ਨੂੰ ਚੁਣਿਆ ਹੈ ਤੇ ਉਹ ਕਦੇ ਗਲਤ ਨਹੀਂ ਹੁੰਦੇ।