ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਦਿੱਲੀ ਦੇ ਸੀ.ਐੱਮ. ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਜਾਣਗੇ। ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਜਾ ਰਹੇ ਭਗਵੰਤ ਮਾਨ ਨੇ ਕਿਹਾ, ‘ਅਸੀਂ ਗੁਰੂ ਸਾਹਿਬ ਦਾ ਅਸ਼ੀਰਵਾ ਲੈਣ ਜਾ ਰਹੇ ਹਾਂ, ਉਥੇ ਸਾਡੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ। ਪੰਜਾਬ ਦੇ ਲੋਕਾਂ ਨੇ ਸਾਨੂੰ ਬਹੁਤ ਪਿਆਰ ਤੇ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਉਨ੍ਹਾਂ ਨੇ ਮੇਰੇ ‘ਤੇ ਅਤੇ ਪਾਰਟੀ ‘ਤੇ ਜੋ ਯਕੀਨ ਕੀਤਾ ਹੈ ਅਸੀਂ ਉਸ ਨੂੰ ਪੂਰਾ ਕਰਾਂਗੇ।’
ਭਗਵੰਤ ਮਾਨ ਨੇ ਪਿਛਲੀ ਸਰਕਾਰ ਦੇ ਨੇਤਾਵਾਂ ਤੇ ਮੰਤਰੀਆਂ ‘ਤੇ ਵੀ ਨਿਸ਼ਾਨਾ ਵਿੰਨ੍ਹਿਆ। ਪਹਿਲੇ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਹਟਾਉਣ ਦੀਆਂ ਖਬਰਾਂ ‘ਤੇ ਮਾਨ ਨੇ ਕਿਹਾ ਕਿ ਸੂਬੇ ਦੇ ਥਾਣੇ ਖਾਲੀ ਪਏ ਹਨ। ਅਸੀਂ ਪੁਲਿਸ ਫੋਰਸ ਤੋਂ ਹੀ ਪੁਲਿਸ ਦਾ ਕੰਮ ਲਵਾਂਗੇ। ਮੈਨੂੰ ਲੱਗਦਾ ਹੈ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕੁਝ ਲੋਕਾਂ ਦੀ ਸੁਰੱਖਿਆਂ ਤੋਂ ਵੱ ਅਹਿਮ ਹੈ।”
ਦੱਸ ਦੇਈਏ ਕਿ ਮਾਨ ਨੇ ਬੀਤੇ ਦਿਨ ਕਿਹਾ ਸੀ ਕਿ ਪਹਿਲਾਂ ਪੁਲਿਸ ਮੁਲਾਜ਼ਮਾਂ ਨੂੰ ਰਾਜ ਨੇਤਾਵਾਂ ਦੇ ਘਰਾਂ ਦੇ ਬਾਹਰ ਤਾਇਨਾਤ ਕੀਤਾ ਜਾਂਦਾ ਸੀ ਜਦਕਿ ਪੁਲਿਸ ਸਟੇਸ਼ਨ ਖਾਲੀ ਰਹਿੰਦੇ ਸਨ। ਸਾਡੇ ਲਈ 3 ਕਰੋੜ ਤੋਂ ਵੱਧ ਲੋਕਾਂ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ। ਪੁਲਿਸ ਪੁਲਿਸਿੰਗ ਕਰਨ ਲਈ ਹੈ ਤੇ ਅਸੀਂ ਉਨ੍ਹਾਂ ਨੂੰ ਆਪਣਾ ਫਰਜ਼ ਨਿਭਾਉਣ ਦਿਆਂਗੇ।
ਵੀਡੀਓ ਲਈ ਕਲਿੱਕ ਕਰੋ -: