ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਿਕ ਜਿੱਤ ਦਰਜ ਕਰਨ ਤੋਂ ਬਾਅਦ ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰ ਰਹੇ ਹਨ। ਰੋਡ ਸ਼ੋਅ ਤੋਂ ਪਹਿਲਾਂ ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਪੰਜਾਬ ਚੋਣਾਂ ਵਿੱਚ ਇਤਿਹਾਸਿਕ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਨੇਤਾ ਮੌਜੂਦ ਹਨ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਿਰ ਅਤੇ ਸ੍ਰੀ ਰਾਮਤੀਰਥ ਧਾਮ ਜਾਣਗੇ। ਉੱਥੇ ਪੂਜਾ ਕਰਨ ਤੋਂ ਬਾਅਦ ਹੀ ‘ਆਪ’ ਦਾ ਰੋਡ ਸ਼ੋਅ ਸ਼ੁਰੂ ਹੋਵੇਗਾ।
ਰੋਡ ਸ਼ੋਅ ਲਈ ਪੰਜਾਬ ਪਹੁੰਚੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦਾ ਭਗਵੰਤ ਮਾਨ, ਰਾਘਵ ਚੱਢਾ, ਮੇਅਰ ਕਰਮਜੀਤ ਸਿੰਘ ਰਿੰਟੂ, ਸੁਨਾਮ ਦੇ ਨਵੇਂ ਚੁਣੇ ਵਿਧਾਇਕ ਅਮਨ ਅਰੋੜਾ ਵੱਲੋਂ ਸਵਾਗਤ ਕੀਤਾ ਗਿਆ ।
ਇਹ ਵੀ ਪੜ੍ਹੋ: ਜਿੱਤ ਪਿੱਛੋਂ ‘ਆਪ’ ਦਾ ਪਹਿਲਾ ਰੋਡ ਸ਼ੋਅ ਅੱਜ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਕੇਜਰੀਵਾਲ ਤੇ ਮਾਨ
ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਸੰਗਰੂਰ ਤੋਂ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਸੀ ਕਿ ਉਹ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਉੱਥੇ ਪੁੱਜਣਗੇ । ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਇੰਨਾ ਪਿਆਰ ਅਤੇ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਨੇ ਮੇਰੇ ਅਤੇ ਪਾਰਟੀ ਵਿੱਚ ਜੋ ਵਿਸ਼ਵਾਸ ਜਤਾਇਆ ਹੈ, ਅਸੀਂ ਉਸ ਨੂੰ ਪੂਰਾ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -: