ਪੰਜਾਬ ਵਿੱਚ ਮੀਂਹ ਰੁਕਣ ਤੋਂ ਬਾਅਦ ਹੁਣ ਮੌਸਮ ਸਾਫ਼ ਰਹਿਣ ਲੱਗਾ ਹੈ। ਦਿਨ ਵਿੱਚ ਤੇਜ਼ ਧੁੱਪ ਨਿਕਲਣ ਕਰਕੇ ਠੰਡ ਤਕਰੀਬਨ ਖਤਮ ਹੋ ਚੁੱਕੀ ਹੈ। ਇਸ ਵਿਚਾਲੇ ਪਾਰਾ ਵਧ ਰਿਹਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਮੁਤਾਬਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਿਕਾਰਡ ਹੋ ਰਿਹਾ ਹੈ।
ਹੋਲੀ ਤੱਕ ਵੱਧ ਤੋਂ ਵੱਧ ਪਾਰਾ 35 ਡਿਗਰੀ ਤਾਂ ਉਥੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਦੇ ਆਲੇ ਦੁਆਲੇ ਪਹੁੰਚ ਜਾਣ ਦੀ ਸੰਭਾਵਨਾ ਹੈ। ਆਉਣ ਵਾਲੇ ਹਫਤੇ ਵਿੱਚ ਮੌਸਮ ਸਾਫ ਰਹਿਣ ਵਾਲਾ ਹੈ। ਇਸ ਦੌਰਾਨ ਮੌਸਮ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦਾ ਅਨੁਮਾਨ ਨਹੀਂ ਹੈ। ਹੋਲੀ ਤੋਂ ਬਾਅਦ ਗਰਮੀ ਦਾ ਪ੍ਰਕੋਪ ਵਧੇਗਾ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਸੂਚਕਾਂਕ ਤਸੱਲੀਬਖਸ਼ ਸ਼੍ਰੇਣੀ ਵਿੱਚ ਹਨ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 30 ਤੇ ਘੱਟ ਤੋਂ ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ ਰਹੇਗਾ, ਉਥੇ ਹੀ ਜਲੰਧੜ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੇ ਘੱਟ ਤੋਂ ਘੱਟ 13 ਡਿਗਰੀ, ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਤੇ ਘੱਟ ਤੋਂ ਘੱਟ 16 ਡਿਗਰੀ ਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।