ਪੰਜਾਬ ਵਿੱਚ ਬੇਮਿਸਾਲ ਜਿੱਤ ਪਿੱਛੋਂ ਭਗਵੰਤ ਮਾਨ 16 ਮਾਰਚ ਨੂੰ ਪਿੰਡ ਖਟਕੜਕਲਾਂ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਮਾਰੋਹ ਵਿੱਚ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ।
ਮਿਲੀ ਜਾਣਕਾਰੀ ਮੁਤਾਬਕ ਇਸ ਸਮਾਰੋਹ ਵਿੱਚ ਸੀ.ਐੱਮ. ਸਣੇ 17 ਮੰਤਰੀ ਆਪਣੇ ਅਹੁਦੇ ਲਈ ਸਹੁੰ ਚੁੱਕਣ ਵਾਲੇ ਸਨ ਪਰ ਹੁਣ 16 ਮਾਰਚ ਨੂੰ ਸਿਰਫ਼ ਸੀ.ਐੱਮ. ਅਹੁਦੇ ਲਈ ਹੀ ਸਹੁੰ ਚੁੱਕ ਸਮਾਗਮ ਹੋਵੇਗਾ, ਹੋਰ 16 ਮੰਤਰੀ ਬਾਅਦ ਵਿੱਚ ਸਹੁੰ ਚੁੱਕਣਗੇ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਗਵੰਤ ਮਾਨ ਨੇ ਪੰਜਾਬ ਦੀ ਜਨਤਾ ਨੂੰ ਕਿਹਾ ਸੀ ਕਿ ਰਾਜਭਗਵਨ ਦੀ ਥਾਂ ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕਣਗੇ। ਪਹਿਲਾਂ ਮੁੱਖ ਮੰਤਰੀ ਦੇ ਨਾਲ ਸਾਰੇ ਮੰਤਰੀਆਂ ਦੇ ਸਹੁੰ ਚੁੱਕਣ ਦਾ ਪ੍ਰੋਗਰਾਮ ਸੀ ਪਰ ਹੁਣ ਪਤਾ ਲੱਗਾ ਹੈ ਕਿ ਗ੍ਰਹਿ ਵਿਭਾਗ ਨੂੰ ਲੈ ਕੇ ਪਾਰਟੀ ਵਿੱਚ ਪੇਚ ਫਸਿਆ ਹੋਇਆ ਹੈ।
‘ਆਪ’ ਦੀ ਚੋਟੀ ਦੀ ਲੀਡਰਸ਼ਿਪ ਕੁੰਵਰ ਵਿਜੇ ਪ੍ਰਤਾਪ ਨੂੰ ਗ੍ਰਹਿ ਵਿਭਾਗ ਦੇਣ ਦੀ ਚਾਹਵਾਨ ਹੈ, ਜਦਕਿ ਪਾਰਟੀ ਦੇ ਕੁਝ ਵਿਧਾਇਕ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਨੂੰ ਦਿੱਤੇ ਜਾਣ ਦੇ ਪੱਖ ਵਿੱਚ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਹਾਲਾਂਕਿ ਕੈਬਨਿਟ ਦੇ ਗਠਨ ‘ਤੇ ਚਰਚਾ ਅਜੇ ਸ਼ੁਰੂਆਤੀ ਦੌਰ ਵਿੱਚ ਹੈ, ਪਰ ਪਾਰਟੀ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਇੱਕ ਵਾਰ ਵਿੱਚ 17 ਕੈਬਨਿਟ ਮੰਤਰੀਆਂ ਨੂੰ ਸਹੁੰ ਦਿਵਾਉਣ ਦੇ ਪੱਖ ਵਿੱਚ ਪਾਰਟੀ ਦਾ ਚੋਟੀ ਦੀ ਲੀਡਰਸ਼ਿਪ ਨਹੀਂ ਹੈ।
ਦੱਸ ਦੇਈਏ ਕਿ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਨ ਲਈ ਭਗਵੰਤ ਮਾਨ ਤੇ ਕੇਜਰੀਵਾਲ ਅੱਜ ਅੰਮ੍ਰਿਤਸਰ ਵਿੱਚ ਵੱਡਾ ਰੋਡ ਸ਼ੋਅ ਕੱਢ ਰਹੇ ਹਨ। ਸਭ ਤੋਂ ਪਹਿਲਾਂ ਉਹ ਸਾਰੇ ਵਿਧਾਇਕਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਇਸ ਪਿੱਛੋਂ ਜ਼ਲ੍ਹਿਆਂਵਾਲਾ ਬਾਗ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਦੁਰਗਿਆਨਾ ਮੰਦਰ ਮੱਥਾ ਟੇਕਿਆ।