ਪਿਛਲੇ ਦਿਨੀਂ ਪਾਕਿਸਤਾਨ ਦੀ ਸਰਹੱਦ ਵਿੱਚ ਭਾਰਤ ਦੀ ਇੱਕ ਮਿਜ਼ਾਇਲ ਡਿੱਗਣ ਤੋਂ ਬਾਅਦ ਮੁੱਦਾ ਸ਼ਾਂਤ ਨਹੀਂ ਹੋ ਰਿਹਾ ਹੈ। ਪਾਕਿਸਤਾਨ ਨੇ ਇਸ ਮਾਮਲੇ ਵਿੱਚ ਸਾਂਝੀ ਜਾਂਚ ਦੀ ਮੰਗ ਕੀਤੀ ਸੀ, ਜਿਸ ਨੂੰ ਭਾਰਤ ਸਰਕਾਰ ਨੇ ਖਾਰਿਜ ਕਰ ਦਿੱਤਾ ਹੈ।
ਭਾਰਤ ਨੇ ਆਪਣੀ ਗਲਤੀ ਮੰਨ ਲਈ ਹੈ ਤੇ ਕਿਹਾ ਕਿ ਦੋਵੇਂ ਦੇਸ਼ ਗੁਆਂਢੀ ਹੋਣ ਦੇ ਨਾਤੇ ਅੱਗੇ ਵਧਣ। ਇਸ ਮਾਮਲੇ ਵਿੱਚ ਰੱਖਿਆ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ 9 ਮਾਰਚ ਨੂੰ ਰੈਗੂਲਰ ਰਖ-ਰਖਾਅ ਵੇਲੇ ਤਕਨੀਕੀ ਖਰਾਬੀ ਆਉਣ ਕਰਕੇ ਮਿਜ਼ਾਇਲ ਤੋਂ ਅਚਾਨਕ ਫਾਇਰਿੰਗ ਹੋ ਗਈ ਸੀ।
ਸੂਤਰਾਂ ਮੁਤਾਬਕ ਭਾਰਤ ਨੇ ਇਸ ਮਾਮਲੇ ਵਿੱਚ ਸ਼ਨੀਵਾਦਰ ਸ਼ਨੀਵਾਰ ਦੇਰ ਰਾਤ ਪਾਕਿਸਤਾਨ ਨੂੰ ਜਵਾਬ ਦੇ ਦਿੱਤਾ। ਭਾਰਤ ਨੇ ਕਿਹਾਕਿ ਅਸੀਂ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹਾਂ ਤੇ ਇਸ ‘ਤੇ ਪਾਕਿਸਤਾਨ ਦੀ ਪ੍ਰਤੀਕਿਰਿਆ ਦੀ ਸ਼ਲਾਘਾ ਕਰਦੇ ਹਨ। ਪਾਕਿਸਾਨ ਨੂੰ ਇਸ ਘਟਨਾ ਦੇ ਹਾਲਾਤਾਂ ਬਾਰੇ ਠੀਕ ਤਰ੍ਹਾਂ ਜਾਣਕਾਰੀ ਦਿੱਤੀ ਜਾ ਰਹੀ ਹੈ ਤੇ ਭਵਿੱਖ ਵਿੱਚ ਖਾਸ ਸਾਵਧਾਨੀ ਵਰਤੀ ਜਾਏਗੀ।
ਭਾਰਤ ਨੇ ਅੱਗੇ ਕਿਹਾ ਕਿ ਪਾਕਿਸਤਾਨ ਦੇ ਕੋਲ ਕਈ ਪੁਰਾਣੀਆਂ ਸਾਂਝੀਆਂ ਜਾਂਚ ਪੈਂਡਿੰਗ ਪਈਆਂ ਹਨ। ਇੱਕ ਗੁਆਂਢੀ ਵਜੋਂ ਪਾਕਿਸਤਾਨ ਨੂੰ ਇਸ ਨੂੰ ਇੱਕ ਗਲਤੀ ਵਜੋਂ ਸਵੀਕਾਰ ਕਰਨਾ ਚਾਹੀਦਾ ਚੈ ਤੇ ਅੱਗੇ ਵਧਣਾ ਚਾਹੀਦਾ ਹੈ। ਪਾਕਿਸਤਾਨ ਨੇ ਇਸ ਘਟਨਾ ਨਾਲ ਸਬੰਧਤ ਤੱਥਾਂ ਦਾ ਸਹੀ ਤਰੀਕੇ ਨਾਲ ਪਤਾ ਲਗਾਉਣ ਲਈ ਇੱਕ ਸਾਂਝੀ ਜਾਂਚ ਦੀ ਮੰਗ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: