ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ 14 ਮਾਰਚ ਯਾਨੀ ਕੱਲ੍ਹ ਦਿੱਲੀ ਵਿਚ ਸਾਂਸਦ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਉਹ ਸੰਗਰੂਰ ਲੋਕ ਸਭਾ ਖੇਤਰ ਤੋਂ ਸਾਂਸਦ ਹਨ।
ਆਮ ਆਦਮੀ ਪਾਰਟੀ (ਆਪ) ਨੇ ਅੱਜ ਕਿਹਾ ਕਿ ਇਕੱਲੇ ਮਾਨ ਹੀ 16 ਮਾਰਚ ਨੂੰ ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣਗੇ ਜਦਕਿ 16 ਮੰਤਰੀਆਂ ਨੂੰ ਬਾਅਦ ਵਿਚ ਸਹੁੰ ਚੁਕਾਈ ਜਾਵੇਗੀ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਸਿਰਫ ਮਾਨ ਹੀ ਸਹੁੰ ਚੁੱਕਣਗੇ ਕਿਉਂਕਿ ਸਹੁੰ ਚੁੱਕ ਸਮਾਗਮ ਇੱਕ ਵਿਸ਼ੇਸ਼ ਅਤੇ ਇਤਿਹਾਸਕ ਸਥਾਨ ‘ਤੇ ਹੋ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਲਦੀ ਹੀ 16 ਹੋਰ ਮੰਤਰੀਆਂ ਦੇ ਸਹੁੰ ਚੁੱਕ ਕੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਮਾਨ ਨੇ ਕੇਜਰੀਵਾਲ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਇੱਕ ਦਿਨ ਦੇ ਅੰਮ੍ਰਿਤਸਰ ਦੌਰੇ ‘ਤੇ ਹਨ ਜਿੱਥੇ ਉਹ ਪੰਜਾਬ ਵਿੱਚ ਪਾਰਟੀ ਨੂੰ ਦੋ-ਤਿਹਾਈ ਬਹੁਮਤ ਦਿਵਾਉਣ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਇੱਕ ਰੋਡ ਸ਼ੋਅ ਵਿੱਚ ਹਿੱਸਾ ਲੈ ਰਹੇ ਹਨ। ਮਾਨ ਅਤੇ ਕੇਜਰੀਵਾਲ ਨੇ ਅੱਜ ਜਲਿਆਂਵਾਲਾ ਬਾਗ ਦਾ ਦੌਰਾ ਕੀਤਾ ਤੇ ਇਸ ਤੋਂ ਬਾਅਦ ਦੁਰਗਿਆਣਾ ਮੰਦਰ ਵਿਖੇ ਵੀ ਨਤਮਸਤਕ ਹੋਏ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਇਹ ਵੀ ਪੜ੍ਹੋ : ‘ਆਪ’ ਵੱਲੋਂ ਰੋਡ ਸ਼ੋਅ ਵਿਚ ਜਨਤਕ ਜਾਇਦਾਦ ਦੀ ਵਰਤੋਂ ਕਰਨਾ ਸ਼ਰਮਨਾਕ’, ਹੋਵੇ ਜਾਂਚ : ਹਰਜੀਤ ਗਰੇਵਾਲ
ਗੌਰਤਲਬ ਹੈ ਕਿ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਚੋਣਾਂ ਵਿੱਚ 92 ਸੀਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ, ਜਿਸ ਨਾਲ ਕਈ ਦਿੱਗਜ਼ਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। 117 ਮੈਂਬਰੀ ਵਿਧਾਨ ਸਭਾ ਵਿੱਚ ਕਾਂਗਰਸ ਨੂੰ ਸਿਰਫ 18 ਸੀਟਾਂ ਜਿੱਤੀਆਂ ਹਨ।