ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਯੋਗੀ ਆਦਿੱਤਿਆਨਾਥ ਐਤਵਾਰ ਨੂੰ ਦਿੱਲੀ ਪੁੱਜੇ। ਦਿੱਲੀ ਵਿਚ ਭਾਜਪਾ ਵਰਕਰਾਂ ਨੇ ਯੋਗੀ ਆਦਿੱਤਿਆਨਾਥ ਦਾ ਵਿਸ਼ਾਲ ਸਵਾਗਤ ਕੀਤਾ। ਪਾਰਟੀ ਦੇ ਸਾਰੇ ਨੇਤਾਵਾਂ ਨਾਲ ਮੁਲਾਕਾਤ ਤੋਂ ਬਾਅਦ ਸ਼ਾਮ 5 ਵਜੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਲਗਭਗ ਪੌਣੇ ਦੋ ਘੰਟੇ ਤੱਕ ਚੱਲੀ ਮੁਲਾਕਾਤ ਤੋਂ ਬਾਅਦ ਯੋਗੀ ਆਦਿੱਤਿਆਨਾਥ ਪ੍ਰਧਾਨ ਮੰਤਰੀ ਰਿਹਾਇਸ਼ ਤੋਂ ਬਾਹਰ ਨਿਕਲੇ।
PM ਮੋਦੀ ਨੇ ਟਵਿਟਰ ‘ਤੇ ਇਸ ਮੁਲਾਕਾਤ ਦਾ ਜ਼ਿਕਰ ਕਰਦੇ ਹੋਏ ਟਵੀਟ ਕੀਤਾ ਜਿਸ ਵਿਚ ਲਿਖਿਆ ਕਿ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਹੋਈ ਅਤੇ ਉਨ੍ਹਾਂ ਨੂੰ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੀਤੇ 5 ਸਾਲਾਂ ਵਿਚ ਯੋਗੀ ਨੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਸਖਤ ਮਿਹਨਤ ਕੀਤੀ ਹੈ ਤੇ ਮੈਨੂੰ ਪੂਰਨ ਵਿਸ਼ਵਾਸ ਹੈ ਕਿ ਆਉਣ ਵਾਲੇ ਸਾਲਾਂ ‘ਚ ਉਹ ਸੂਬੇ ਦੇ ਵਿਕਾਸ ਨੂੰ ਹੋਰ ਉਚਾਈਆਂ ‘ਤੇ ਲੈ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਇਹ ਵੀ ਪੜ੍ਹੋ : ਭਗਵੰਤ ਮਾਨ ਨੇ ਲੋਕਾਂ ਨੂੰ 16 ਮਾਰਚ ਨੂੰ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ‘ਚ ਪਹੁੰਚਣ ਦਾ ਦਿੱਤਾ ਸੱਦਾ
ਯੋਗੀ ਆਦਿੱਤਿਆਨਾਥ ਨੇ ਇਸ ਤੋਂ ਬਾਅਦ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਤੇ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ। ਇਨ੍ਹਾਂ ਬੈਠਕਾਂ ਦੌਰਾਨ ਸਹੁੰ ਸਮਾਗਮ ਦੀ ਤਰੀਖ ‘ਤੇਵੀ ਚਰਚਾ ਕੀਤੀ ਜਾਵੇਗੀ। ਭਾਜਪਾ ਨੇ 5 ‘ਚੋਂ 4 ਸੂਬਿਆਂ ‘ਚ ਆਪਣੀ ਸੱਤਾ ਕਾਇਮ ਰੱਖੀ ਹੈ ਪਰ ਯੂਪੀ ਹੀ ਅਜਿਹਾ ਸੂਬਾ ਹੈ ਜਿਥੇ ਸੀਐੱਮ ਅਹੁਦੇ ਨੂੰ ਲੈ ਕੇ ਸਥਿਤੀ ਪੂਰੀ ਤਰ੍ਹਾਂ ਸਾਫ ਹੈ।