ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ । ਇਸ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ 2 ਹੋਰ ਹਸਪਤਾਲ ਵਿੱਚ ਦਾਖਲ ਹਨ। ਇਸ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਗ ਜ਼ਾਹਿਰ ਕੀਤਾ ਹੈ । ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਨੂੰ ਟੋਰਾਂਟੋ ਨੇੜੇ ਵਾਪਰਿਆ, ਜਿਸ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਤੇ 2 ਜ਼ਖ਼ਮੀ ਵਿਦਿਆਰਥੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ।
ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਦੇਸ਼ ਮੰਤਰੀ ਜੈਸ਼ੰਕਰ ਨੇ ਟਵੀਟ ਕੀਤਾ ਕੈਨੇਡਾ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ‘ਤੇ ਡੂੰਘਾ ਸੋਗ ਜ਼ਾਹਿਰ ਕਰਦਾ ਹਾਂ। ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ। ਜ਼ਖ਼ਮੀਆਂ ਦੇ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ । @IndiainToronto ਸਾਰੀ ਜ਼ਰੂਰੀ ਮਦਦ ਪ੍ਰਦਾਨ ਕਰੇਗਾ।
ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ 16 ਕੌਂਸਲਰ ‘ਆਪ’ ‘ਚ ਸ਼ਾਮਲ, ਸਿਸੋਦੀਆ ਬੋਲੇ- ‘ਹੁਣ ਨਗਰ ਨਿਗਮ ‘ਚ ਵੀ ‘ਆਪ’ ਦਾ ਝੰਡਾ’
ਦੱਸ ਦੇਈਏ ਕਿ ਇਸ ਘਟਨਾ ਬਾਰੇ ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਦੱਸਿਆ ਕਿ ਬਿਸਾਰੀਆ ਨੇ ਟਵੀਟ ਕਰਦਿਆਂ ਕਿਹਾ ਕਿ ਕੈਨੇਡਾ ਵਿੱਚ ਦਿਲ ਦਹਿਲਾ ਦੇਣ ਵਾਲੀ ਤ੍ਰਾਸਦੀ: ਸ਼ਨੀਵਾਰ ਨੂੰ ਟੋਰਾਂਟੋ ਵਿੱਚ ਵਾਪਰੇ ਸੜਕ ਹਾਦਸੇ ਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ 2 ਹੋਰ ਹਸਪਤਾਲ ਵਿੱਚ ਹਨ। ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ, @IndiainToronto ਟੀਮ ਮਦਦ ਲਈ ਪੀੜਤਾਂ ਦੇ ਦੋਸਤਾਂ ਦੇ ਸੰਪਰਕ ਵਿੱਚ ਹੈ।
ਵੀਡੀਓ ਲਈ ਕਲਿੱਕ ਕਰੋ -: