SKM ਵੱਲੋਂ ਅੱਜ ਦਿੱਲੀ ਵਿੱਚ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਇੱਕ ਪੈਨਲ ਦੇ ਗਠਨ ਸਣੇ ਕਿਸਾਨਾਂ ਨਾਲ ਕੀਤੇ ਵਾਅਦਿਆਂ ‘ਤੇ ਕੇਂਦਰ ਵੱਲੋਂ ਹੁਣ ਤੱਕ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿਚ ਦੋ ਅਹਿਮ ਫੈਸਲੇ ਲਏ ਗਏ। ਸੰਯੁਕਤ ਕਿਸਾਨ ਮੋਰਚਾ ਵੱਲੋਂ ਪਹਿਲਾ ਫੈਸਲਾ ਇਹ ਲਿਆ ਗਿਆ ਕਿ 21 ਮਾਰਚ ਨੂੰ ਵਾਅਦਾ ਖਿਲਾਫੀ ਦਿਵਸ ਤੇ 11 ਤੋਂ 17 ਅਪ੍ਰੈਲ ਨੂੰ MSP ਹਫਤਾ ਮਨਾਉਣਗੇ।
ਦੱਸ ਦੇਈਏ ਕਿ ਐਸਕੇਐਮ ਨੇ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਇੱਕ ਸਾਲ ਤੱਕ ਮੁਹਿੰਮ ਚਲਾਈ ਸੀ। ਜਦੋਂ ਸਰਕਾਰ ਨੇ ਇਨ੍ਹਾਂ ਵਿਵਾਦਤ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਅਤੇ ਹੋਰ ਛੇ ਮੰਗਾਂ ‘ਤੇ ਵਿਚਾਰ ਕਰਨ ਲਈ ਸਹਿਮਤੀ ਦਿੱਤੀ, ਤਾਂ 9 ਦਸੰਬਰ ਨੂੰ ਅੰਦੋਲਨ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਤਿੰਨ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰਨ ਵਾਲੇ ਕਿਸਾਨ ਸੰਗਠਨਾਂ ਨੇ ਭਾਜਪਾ ਖਿਲਾਫ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਵਿਰੋਧ ਦੀਆਂ ਕਈ ਆਵਾਜ਼ਾਂ ਉਠਾਈਆਂ ਪਰ ਪਾਰਟੀ ਚਾਰ ਸੂਬਿਆਂ ਵਿਚ ਦੁਬਾਰਾ ਸੱਤਾ ਵਿਚ ਆ ਗਈ ਹੈ। ਅਜਿਹੇ ਵਿਚ ਸੰਯੁਕਤ ਕਿਸਾਨ ਮੋਰਚਾ ਨੂੰ ਵੱਡਾ ਝਟਕਾ ਲੱਗਾ ਹੈ ਜਿਸ ਦੇ ਬਾਅਦ ਅੱਜ ਕਿਸਾਨਾਂ ਵੱਲੋਂ ਅਗਲੀ ਰਣਨੀਤੀ ‘ਤੇ ਚਰਚਾ ਲਈ ਬੈਠਕ ਕੀਤੀ ਗਈ।
ਇਹ ਵੀ ਪੜ੍ਹੋ : ਕਮਿਸ਼ਨਰ ਚੰਦਰ ਗੈਂਦ ਵੱਲੋਂ ਪਟਿਆਲਾ ਡਵੀਜ਼ਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ
ਗੌਰਤਲਬ ਹੈ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਕਈ ਮੁਕੱਦਮੇ ਵੀ ਦਰਜ ਕੀਤੇ ਗਏ ਸਨ ਤੇ ਹਿੰਸਾ ਨੂੰ ਰੋਕਣ ਲਈ ਕਾਰਵਾਈ ਵੀ ਹੋਈ ਸੀ ਜਿਸ ਤੋਂ ਬਾਅਦ ਹੁਣ ਕਿਸਾਨ ਯੂਨੀਅਨਾਂ ਨੂੰ ਚਿੰਤਾ ਇਹ ਹੈ ਕਿ ਇਨ੍ਹਾਂ ਮੁਕੱਦਮਿਆਂ ਨੂੰ ਵਾਪਸ ਲਿਆ ਜਾਵੇ।