ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। 16 ਮਾਰਚ ਨੂੰ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਸਹੁੰ ਲੈਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿਚ ਕੋਈ VIP ਮਹਿਮਾਨ ਮੌਜੂਦ ਨਹੀਂ ਹੋਵੇਗਾ। ਹਾਲਾਂਕਿ ਸਹੁੰ ਚੁੱਕ ਸਮਾਗਮ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਆਮ ਆਦਮੀ ਪਾਰਟੀ ਦੇ ਵੱਡੇ ਨੇਤਾ ਮੌਜੂਦ ਹੋਣਗੇ।
ਦਿੱਲੀ ਦੀ ਤਰ੍ਹਾਂ ਪੰਜਾਬ ਵਿਚ ਵੀ ਸਹੁੰ ਚੁੱਕ ਸਮਾਗਮ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਤੋਂ ਇਲਾਵਾ ਕਿਸੇ ਵੀ ਦੂਜੇ ਸੂਬੇ ਦੇ ਮੁੱਖ ਮੰਤਰੀ ਜਾਂ ਕਿਸੇ ਵੀ ਪਾਰਟੀ ਦੇ ਵੱਡੇ ਨੇਤਾ ਨੂੰ ਸੱਦਾ ਨਹੀਂ ਭੇਜਿਆ ਗਿਆ ਹੈ।ਅਜਿਹੇ ਵਿਚ ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ ਬਿਲਕੁਲ ਵੱਖਰਾ ਹੋਵੇਗਾ। ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਲੋਕਾਂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਸੂਬੇ ਵਿਚ 20 ਫਰਵਰੀ ਨੂੰ 117 ਸੀਟਾਂ ਲਈ ਪਹਿਲੇ ਗੇੜ ਦੀ ਵੋਟਿੰਗ ਹੋਈ ਸੀ। ਪੰਜਾਬ ਵਿਚ ਚੋਣ ਪ੍ਰਚਾਰ ਦੌਰਾਨ ਹੀ ਮੰਨਿਆ ਜਾ ਰਿਹਾ ਸੀ ਕਿ ਸੂਬੇ ਵਿਚ ਮੁੱਖ ਮੁਕਾਬਲਾ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚ ਹੋਣ ਵਾਲਾ ਹੈ ਤੇ ਆਖਿਰ ਵਿਚ ਬਾਜ਼ੀ ਆਮ ਆਦਮੀ ਪਾਰਟੀ ਦੇ ਹੱਥ ਲਈ। ਇਸ ਜਿੱਤ ਨਾਲ ‘ਆਪ’ ਕਾਫੀ ਖੁਸ਼ੀ ਨਜ਼ਰ ਆ ਰਹੀ ਹੈ।