ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ ਤੇ 16 ਮਾਰਚ ਨੂੰ ਨਵੇਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਾ ਕਲਾਂ ਵਿਖੇ ਸਹੁੰ ਚੁੱਕੀ ਜਾਣੀ ਹੈ।
ਸਹੁੰ ਚੁੱਕ ਸਮਾਗਮ ਵਿਚ ਵਿਸ਼ੇਸ਼ ਮਹਿਮਾਨਾਂ ਸਣੇ 4 ਲੱਖ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਵਿਦਿਆਰਥੀਆਂ ਨੂੰ ਸਕੂਲ ਆਉਣ-ਜਾਣ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਤੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਸੇ ਦੇ ਮੱਦੇਨਜ਼ਰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਾਰਰ ਰੱਖਣ ਲਈ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ 16 ਮਾਰਚ 2022 ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।