ਰਾਸ਼ਟਰੀ ਰਾਜਧਾਨੀ ਦੇ ਕਸ਼ਮੀਰੀ ਗੇਟ ਖੇਤਰ ‘ਚ ਸੋਮਵਾਰ ਨੂੰ ਇਕ ਨਿਰਮਾਣ ਅਧੀਨ ਇਮਾਰਤ ਦੇ ਡਿੱਗਣ ਕਾਰਨ ਤਿੰਨ ਮਜ਼ਦੂਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਮੁਤਾਬਕ ਪੰਜ ਹੋਰ ਮਜ਼ਦੂਰਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਇਸ ਘਟਨਾ ਨੂੰ ਭਾਜਪਾ ਸ਼ਾਸਤ ਨਗਰ ਨਿਗਮਾਂ ਵਿੱਚ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਮਿਸਾਲ ਕਰਾਰ ਦਿੱਤਾ ਹੈ। ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ 5:24 ‘ਤੇ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਤਿੰਨ ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ।
ਪੁਲਿਸ ਦੇ ਡਿਪਟੀ ਕਮਿਸ਼ਨਰ (ਉੱਤਰੀ) ਸਾਗਰ ਸਿੰਘ ਕਲਸੀ ਨੇ ਕਿਹਾ, “ਕਸ਼ਮੀਰੇ ਗੇਟ ਵਿੱਚ ਨਿਕਲਸਨ ਰੋਡ ‘ਤੇ ਇੱਕ ਇਮਾਰਤ ਡਿੱਗਣ ਦੀ ਸੂਚਨਾ ਮਿਲੀ ਹੈ। ਪੁਲਿਸ, ਫਾਇਰ ਸਰਵਿਸ ਅਤੇ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਕਰਮਚਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ।” ਉਨ੍ਹਾਂ ਕਿਹਾ, ”ਹੁਣ ਤੱਕ ਅੱਠ ਕਰਮਚਾਰੀਆਂ ਨੂੰ ਮੌਕੇ ‘ਤੇ ਬਚਾ ਲਿਆ ਗਿਆ ਹੈ। ਇਨ੍ਹਾਂ ‘ਚੋਂ ਤਿੰਨ ਜ਼ਖਮੀ ਹਨ।” ਇਲਾਕੇ ‘ਚ ਕੰਮ ਕਰ ਰਹੇ ਗਣੇਸ਼ ਨੇ ਦੱਸਿਆ ਕਿ ਉਸ ਨੇ ਸ਼ਾਮ 5 ਵਜੇ ਦੇ ਕਰੀਬ ਜ਼ੋਰਦਾਰ ਆਵਾਜ਼ ਸੁਣੀ ਅਤੇ ਜਦੋਂ ਉਹ ਬਾਹਰ ਆਇਆ ਤਾਂ ਦੇਖਿਆ ਕਿ ਉਸਾਰੀ ਅਧੀਨ ਇਮਾਰਤ ਢਹਿ ਗਈ ਸੀ। ਪੁਲਿਸ ਮੁਤਾਬਕ ਸਥਾਨਕ ਲੋਕਾਂ ਨੇ 20-25 ਲੋਕਾਂ ਨੂੰ ਬਚਾਇਆ। ਉੱਤਰੀ ਦਿੱਲੀ ਨਗਰ ਨਿਗਮ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬਿਲਡਿੰਗ ਪਲਾਨ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: