ਜਲੰਧਰ ਦੇ ਪਿੰਡ ਮੱਲੀਆਂ ਖੁਰਦ ‘ਚ ਬੀਤੇ ਦਿਨ ਕਬੱਡੀ ਟੂਰਨਾਮੈਂਟ ਦੌਰਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਗੋਲੀਆਂ ਮਾਰ ਕੇ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ। ਇਸ ਪਿੱਛੋਂ ਅੱਜ ਮੰਗਲਵਾਰ ਨੂੰ ਸੋਸ਼ਲ ਮੀਡੀਆ ‘ਤੇ ਲਾਰੈਂਸ ਬਿਸ਼ਨੋਈ ਗਰੁੱਪ ਦੀ ਇੱਕ ਪੋਸਟ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਸ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਦੀ ਗੱਲ ਕਹੀ ਗਈ ਸੀ।
ਪਰ ਇਸ ਤੋਂ ਕੁਝ ਹੀ ਦੇਰ ਬਾਅਦ ਜੱਗੂ ਭਗਵਾਨਪੁਰੀਆ ਨਾਂਅ ਦੇ ਅਕਾਊਂਟ ਤੋਂ ਪੋਸਟ ਵਾਇਰਲ ਹੋਈ, ਜਿਸ ਵਿੱਚ ਖੁਲਾਸਾ ਕਰਦੇ ਹੋਏ ਲਾਰੈਂਸ ਬਿਸ਼ਨੋਈ ਗਰੁੱਪ ਦੀ ਉਸ ਪੋਸਟ ਨੂੰ ‘ਫੇਕ’ ਦੱਸਿਆ ਗਿਆ। ਇਸ ਵਿੱਚ ਕਿਹਾ ਗਿਆ ਕਿ ਸੰਦੀਪ ਨੰਗਲ ਅੰਬੀਆਂ ਸਾਡਾ ਭਰਾ ਸੀ ਤੇ ਉਹ ਇੱਕ ਸੁਰਪਰਸਟਾਰ ਪਲੇਅਰ ਸੀ। ਅਸਂ ਕਬੱਸਡੀ ਨੂੰ ਪ੍ਰਮੋਟ ਕਰਦੇ ਹਾਂ। ਕੋਈ ਵੀ ਬਿਨਾਂ ਕਿਸੇ ਗੱਲ ਤੋਂ ਫੇਕ ਨਿਊਜ਼ ਨਾ ਚੱਲੇ, ਪਹਿਲਾਂ ਇਸ ਨੂੰ ਵੈਰੀਫਾਈ ਕਰ ਲਓ।
ਦੱਸ ਦੇਈਏ ਕਿ ਮੱਲੀਆਂ ਵਿੱਚ ਬੀਤੇ ਦਿਨ ਇੱਕ ਵੱਡਾ ਟੂਰਨਾਮੈਂਟ ਚੱਲ ਰਿਹਾ ਸੀ। ਇਸੇ ਦੌਰਾਨ ਚਾਰ-ਪੰਜ ਨਕਾਬਪੋਸ਼ ਬਦਮਾਸ਼ਾਂ ਨੇ ਸੰਦੀਪ ਨੰਗਲ ‘ਤੇ ਫਾਇਰਿੰਗ ਕਰ ਦਿੱਤੀ। ਹਮਲੇ ਵਿੱਚ ਨੌਜਵਾਨ ਦੇ ਪੈਰ ਵਿੱਚ ਵੀ ਗੋਲੀ ਲੱਗੀ। ਮੈਚ ਤੋਂ ਬਾਅਦ ਸੰਦੀਪ ਨੰਗਲ ਅੰਬੀਆਂ ਆਪਣੀ ਕਾਰ ਵੱਲ ਜਾ ਰਹੇ ਸਨ, ਉਦੋਂ ਹੀ ਉਨ੍ਹਾਂ ‘ਤੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਦੱਸ ਦੇਈਏ ਕਿ ਸੰਦੀਪ ਨੰਗਲ ਅੰਬੀਆਂ ਦੀ ਆਪਣੀ ਇਕ ਸਪੋਰਟਸ ਅਕੈਡਮੀ ਸੀ, ਜੋ ਨਾ ਸਿਰਫ ਪੰਜਾਬ ਸਗੋਂ ਕੈਨੇਡਾ ਤੇ ਅਮਰੀਕਾ ਤੱਕ ਪ੍ਰਸਿੱਧ ਸੀ।
ਜਲੰਧਰ ਦਿਹਾਤੀ ਪੁਲਿਸ ਦੇ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਸਤਿੰਦਰ ਸਿੰਘ ਨੇ ਦੱਸਿਆ ਕਿ ਸੰਦੀਪ ਇੱਥੇ ਕਬੱਡੀ ਮੈਚ ਲਈ ਆਪਣੀ ਟੀਮ ਲਈ ਆਇਆ ਸੀ ਅਤੇ ਸ਼ਾਮ ਕਰੀਬ 6 ਵਜੇ ਸਵਿਫ਼ਟ ਕਾਰ ‘ਚ ਚਾਰ ਅਣਪਛਾਤੇ ਨੌਜਵਾਨ ਆਏ ਤੇ ਉਸ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਸੰਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸ ਦਾ ਇਕ ਦੋਸਤ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਹੁਣ ਸਥਿਰ ਹੈ।