ਪੰਜ ਸੂਬਿਆਂ ਵਿਚ ਵੱਡੀ ਹਾਰ ਦਰਮਿਆਨ ਕਾਂਗਰਸ ਵਿਚ ਵੱਡੇ ਫੇਰਬਦਲ ਦੀਆਂ ਚਰਚਾਵਾਂ ਦੁਆਲੇ ਵੱਡੀ ਖਬਰ ਸਾਹਮਣੇ ਆਈ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਤੇ ਮਨੀਪੁਰ ਦੇ ਪਾਰਟੀ ਪ੍ਰਧਾਨਾਂ ਤੋਂ ਅਸਤੀਫੇ ਦੀ ਮੰਗ ਕੀਤੀ ਹੈ।
ਰਣਦੀਪ ਸੂਰਜੇਵਾਲਾ ਨੇ ਟਵੀਟ ਜਾਰੀ ਕਰਦੇ ਹੋਏ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਐਤਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਕਿਹਾ ਸੀ ਕਿ ਅਸੀਂ ਪਾਰਟੀ ਦੇ ਹਿੱਤ ਵਿਚ ਕਿਸੇ ਵੀ ਤਿਆਗ ਲਈ ਤਿਆਰ ਹਾਂ।ਇਸ ਤੋਂ ਬਾਅਦ CWC ਵਿਚ ਸ਼ਾਮਲ ਨੇਤਾਵਾਂ ਨੇ ਉਨ੍ਹਾਂ ਦੀ ਅਗਵਾਈ ਵਿਚ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਅਪੀਲ ਕੀਤੀ ਸੀ ਕਿ ਸੰਗਠਨਾਤਮਕ ਚੋਣਾਂ ਸੰਪੰਨ ਹੋਣ ਤੱਕ ਉਹ ਅਹੁਦੇ ‘ਤੇ ਬਣੇ ਰਹਿਣ।
CWC ਵਿਚ ਸ਼ਾਮਲ ਨੇਤਾਵਾਂ ਨੇ ਸੋਨੀਆ ਗਾਂਧੀ ਨੂੰ ਇਹ ਵੀ ਕਿਹਾ ਸੀ ਕਿ ਉਹ ਕਾਂਗਰਸ ਨੂੰ ਮਜ਼ਬੂਤ ਬਣਾਉਣ ਲਈ ਜ਼ਰੂਰੀ ਬਦਲਾਅ ਕਰਨ ਤੇ ਸੁਧਾਰਾਤਮਕ ਕਦਮ ਚੁੱਕਣੇ। ਸੋਨੀਆ ਗਾਂਧੀ ਦੀ ਅਗਵਾਈ ਵਿਚ ਲਗਭਗ ਸਾਢੇ ਚਾਰ ਘੰਟੇ ਤੱਕ ਹੋਈ ਬੈਠਕ ਵਿਚ ਇਹ ਫੈਸਲਾ ਵੀ ਲਿਆ ਗਿਆ ਸੀ ਕਿ ਸੰਸਦ ਦਾ ਬਜਟ ਸੈਸ਼ਨ ਸੰਪੰਨ ਹੋਣ ਦੇ ਤਤਕਾਲ ਬਾਅਦ ਇੱਕ ‘ਚਿੰਤਨ ਕੈਂਪ’ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿਚ ਅਗਲੀ ਰਣਨੀਤੀ ਬਣਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : 19 ਮਾਰਚ ਨੂੰ ਹਰਪਾਲ ਚੀਮਾ ਸਣੇ 6 MLA ਬਣਾਏ ਜਾ ਸਕਦੇ ਨੇ ਮੰਤਰੀ, ਹੋਵੇਗਾ ਵੱਡਾ ਐਲਾਨ
ਸੀਡਬਲਯੂ ਸੀ ਦੀ ਬੈਠਕ ਤੋਂ ਬਾਅਦ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਭਾਰਤੀ ਰਾਸ਼ਟਰੀ ਕਾਂਗਰਸ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪਾਰਟੀ ਦਾ ਇਹ ਮੰਨਣਾ ਹੈ ਕਿ ਆਪਣੀ ਰਣਨੀਤੀ ਵਿਚ ਕਮੀਆਂ ਕਾਰਨ ਅਸੀਂ ਜਿਥੇ ਚਾਰ ਸੂਬਿਆਂ ਵਿਚ ਭਾਜਪਾ ਸਰਕਾਰਾਂ ਦੇ ਕੁਸ਼ਾਸਨ ਨੂੰ ਪ੍ਰਭਾਵੀ ਢੰਗ ਨਾਲ ਉਜਾਗਰ ਨਹੀਂ ਕਰ ਸਕੇ ਤੇ ਪੰਜਾਬ ਸੂਬੇ ਵਿਚ ਲੀਡਰਸ਼ਿਪ ਵਿਚ ਬਦਲਾਅ ਤੋਂ ਬਾਅਦ ਮਿਲੇ ਸੀਮਤ ਸਮੇਂ ਵਿਚ ਸੱਤਾ ਵਿਰੋਧੀ ਲਹਿਰ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ।