ਪੰਜਾਬ ਦੇ ਨੌਜਵਾਨ ਨਸ਼ਿਆਂ ਕਰਕੇ ਆਪਣੀ ਜਵਾਨੀ ਰੋਲ ਰਹੇ ਹਨ। ਸੂਬੇ ਵਿੱਚ ਇਹ ਸਭ ਤੋਂ ਵੱਡਾ ਮੁੱਦਾ ਰਿਹਾ ਹੈ। ਆਮ ਆਦਮੀ ਪਾਰਟੀ ਸਰਕਾਰ ਦੇ ਸੀਨੀਅਰ ਆਗੂ ਤੇ ਕੋਟਕਪੂਰਾ ਹਲਕੇ ਤੋਂ ਵਿਧਾਇਕ ਕੁਲਤਾਰ ਸੰਧਵਾ ਨੇ ਕਿਹਾ ਕਿ ਸਾਡਾ ਅਸੀਂ ਪੰਜਾਬ ਵਿੱਚੋਂ ਚਿੱਟਾ ਖਤਮ ਕਰ ਦਿਆਂਗੇ।
ਉਨ੍ਹਾਂ ਕਿਹਾ ਕਿ ਅਸੀਂ ਚਿੱਟਾ ਪੰਜਾਬ ਵਿੱਚੋਂ ਲੱਭਣ ਨਹੀਂ ਦੇਣਾ। ਸਾਡੀ ਸਭ ਤੋਂ ਵੱਡੀ ਪਹਿਲ ਇਹੀ ਹੈ ਕਿ ਪੰਜਾਬ ਵਿੱਚੋਂ ਚਿੱਟਾ ਖਤਮ ਕਰਨਾ ਹੈ। ਲੋਕ ਚਿੱਟਾ ਤਾਂ ਕੀ ਚਿੱਟਾ ਰੁਮਾਲ ਵੀ ਜੇਬ ਵਿੱਚ ਰਖਣ ਤੋਂ ਡਰਨਗੇ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅੱਜ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਵੱਡਾ ਐਲਾਨ ਕੀਤਾ ਕਿ 23 ਮਾਰਚ ਨੂੰ ਐਂਟੀ ਕਰੱਪਸ਼ਨ ਨੰਬਰ ਜਾਰੀ ਕੀਤਾ ਜਾਵੇਗਾ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੁਣ ਸਿੱਧੀ ਮੇਰੇ ਕੋਲ ਸ਼ਿਕਾਇਤ ਆਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਗਤ ਸਿੰਘ ਜੀ ਦੇ ਸ਼ਹੀਦੀ ਦਿਨ ‘ਤੇ ਅਸੀਂ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰਾਂਗੇ। ਉਹ ਮੇਰਾ ਨਿੱਜੀ ਵਟਸਐਪ ਨੰਬਰ ਹੋਵੇਗਾ। ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ।ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੱਲੇਗਾ।