ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਨ ‘ਤੇ ਵਿਰੋਧੀ ਧਿਰ ਦੇ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਅਤੇ ਉਨ੍ਹਾਂ ਨੂੰ ਸੀ.ਐੱਮ. ਬਣਨ ਦੀ ਵਧਾਈ ਦਿੱਤੀ। ਇਸ ਦੌਰਾਨ ਰਾਜਾ ਵੜਿੰਗ ਤੇ ਉਨ੍ਹਾਂ ਦੀ ਪਤਨੀ ਨੇ ਸੀ.ਐੱਮ. ਭਗਵੰਤ ਮਾਨ ਨੂੰ ਗੁਲਦਸਤਾ ਭੇਟ ਕੀਤਾ। ਸੀ.ਐੱਮ. ਮਾਨ ਤੇ ਰਾਜਾ ਵੜਿੰਗ ਦੋਵੇਂ ਇੱਕ ਦੂਜੇ ਨੂੰ ਮਿਲ ਕੇ ਕਾਫ਼ੀ ਖੁਸ਼ ਨਜ਼ਰ ਆਏ।
ਦੱਸ ਦੇਈਏ ਕਿ ਰਾਜਾ ਵੜਿੰਗ ਚੰਨੀ ਸਰਕਾਰ ਵੇਲੇ ਟਰਾਂਸਪੋਰਟ ਮੰਤਰੀ ਸਨ ਤੇ ਇਸ ਵਾਰ ਭਾਵੇਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤੇ ਕਾਂਗਰਸ ਨੂੰ ਕਰਾਰੀ ਹਾਰ ਦਾ ਮੂੰਹ ਵੇਖਣਾ ਪਿਆ ਪਰ ਰਾਜਾ ਵੜਿੰਗ ਗਿੱਦੜਬਾਹਾ ਤੋਂ ਜਿੱਤ ਕੇ ਮੁੜ ਕਾਂਗਰਸੀ ਵਿਧਾਇਕ ਬਣੇ ਹਨ।
ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਨਵੀਂ ਸਰਕਾਰ ਬਣੀ ਹੈ ਤੇ ਹੁਣ ਵੇਖਦੇ ਹਾਂ ਕਿ ਸਰਕਾਰ ਕੀ ਕਰਦੀ ਹੈ। ਅੱਜ ਪਹਿਲਾ ਦਿਨ ਸੀ, ਸਹੁੰ ਚੁੱਕੀ ਗਈ ਹੈ। ਹੁਣ ਸਰਕਾਰ ਦੀ ਉਡੀਕ ਕਰਦੇ ਹਾਂ ਕਿ ਸਰਕਾਰ ਕੀ ਕਰਦੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਜਿੱਤ ਹਾਸਲ ਕਰਨ ‘ਤੇ ਅਤੇ ਸਰਕਾਰ ਬਣਾਉਣ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਆਸ ਕਰਦੀ ਹਾਂ ਕਿ ਜੋ ਲੋਕਾਂ ਦੀਆਂ ਉਨ੍ਹਾਂ ਤੋਂ ਉਮੀਦਾਂ ਹਨ ਉਹ ਉਨ੍ਹਾਂ ‘ਤੇ ਖਰੇ ਉਤਰਨ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੂਜੇ ਪਾਸੇ ਰਾਜਾ ਵੜਿੰਗ ਨੇ ਕਿਹਾ ਕਿ ਉਹ ਗਿੱਦੜਬਾਹਾ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇੱਕ ਵਾਰ ਫਿਰ ਵਿਧਾਇਕ ਚੁਣਿਆ।