ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਨਪ੍ਰੀਤ ਸਿੰਘ ਅਯਾਲੀ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਰਟੀ ਦੇ ਵਿਧਾਇਕ ਦਲ ਦਾ ਆਗੂ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਨੂੰ ਮੁੱਖ ਵ੍ਹਿਪ ਬਣਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ਮਨਪ੍ਰੀਤ ਅਯਾਲੀ ਦਾਖ਼ਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ, ਜਦਕਿ ਸੁਖਵਿੰਦਰ ਬੰਗਾ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ। ਸ਼੍ਰੋਮਣੀ ਅਕਾਲੀ ਦਲ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ ਐਤਕੀਂ ਤਿੰਨ ਸੀਟਾਂ ਜਿੱਤਣ ਵਿੱਚ ਹੀ ਸਫ਼ਲ ਰਿਹਾ ਸੀ।