ਪੰਜਾਬ ਦੇ ਸਾਬਕਾ ਮੰਤਰੀ ਜਗਮੋਹਨ ਕੰਗ ਨੇ ਆਮ ਆਦਮੀ ਪਾਰਟੀ ਤੋਂ ਰਾਜ ਸਭਾ ਸੀਟ ਲਈ ਦਾਅਵਾ ਠੋਕਿਆ ਹੈ। ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਮੇਰਾ ਲੰਮਾ ਸਿਆਸੀ ਤਜਰਬਾ ਹੈ। ਰਾਜ ਸਭਾ ਮੈਂਬਰ ਲਈ ਇਸ ਦੀ ਲੋੜ ਹੁੰਦੀ ਹੈ. ਹਾਲਾਂਕਿ ਉਨ੍ਹਾਂ ਇਹ ਜ਼ਰੂਰ ਕਿਹਾ ਹੈ ਕਿ ਉਨ੍ਹਾਂ ਨੂੰ ਰਾਜ ਸਭਾ ਦੀ ਟਿਕਟ ਮਿਲਦੀ ਹੈ ਜਾਂ ਨਹੀਂ, ਇਹ ਫੈਸਲਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ। ਕੰਗ ਜਲਦ ਹੀ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ।
ਕੰਗ ਟਿਕਟ ਕੱਟਣ ‘ਤੇ ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਪੰਜਾਬ ਵਿੱਚ 5 ਰਾਜ ਸਭਾ ਸੀਟਾਂ ਖਾਲੀ ਹੋ ਰਹੀਆਂ ਹਨ। ਪੰਜਾਬ ਵਿੱਚ ਮਿਲੀਆਂ 92 ਸੀਟਾਂ ਦੇ ਲਿਹਾਜ਼ ਨਾਲ ‘ਆਪ’ ਦੇ ਹੀ ਉਮੀਦਵਾਰ ਜਿੱਤਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਜਗਮੋਹਨ ਕੰਗ ਨੇ ਕਿਹਾ ਕਿ ਉਹ 47 ਸਾਲ ਕਾਂਗਰਸ ਵੱਚ ਰਹੇ। 1974 ਵਿੱਚ ਉਨ੍ਹਾਂ ਨੂੰ ਉਸ ਵੇਲੇ ਦੇ ਮੁੱਖ ਮੰਤਰੀ ਗਿਆਨ ਜ਼ੈਲ ਸਿੰਘ ਕਾਂਗਰਸ ਵਿੱਚ ਲਿਆਏ ਸਨ। ਇਸ ਤੋਂ ਬਾਅਦ ਉਹ ਲਗਾਤਾਰ ਕਾਂਗਰ ਲਈ ਕੰਮ ਕਰਦੇ ਰਹੇ। ਉਨ੍ਹਾਂ ਕਿਹਾ ਕਿ ਮੈਂ ਬਹੁਤ ਧੱਕੇ ਖਾਧੇ ਨੇ। ਇਸ ਲਈ ਪੰਜਬਾ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਮੈਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਉਸ ਵੇਲੇ ਵੀ ਉਨ੍ਹਾਂ ਨੇ ਮੇਰੀ ਤਾਰੀਫ ਕੀਤੀ ਸੀ।