ਸੰਗਰੂਰ : ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਾਉਂਦੇ ਸਾਰੇ ਅਧਿਆਪਕਾਂ ਅਤੇ ਕਈ ਥਾਈਂ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਤੇ ਨਾਨ ਟੀਚਿੰਗ ਨੂੰ ਫਰਵਰੀ ਮਹੀਨੇ ਦੀ ਤਨਖ਼ਾਹ ਦੇਣ ਲਈ, ਸਕੂਲਾਂ ਅਤੇ ਸਿੱਖਿਆ ਦਫਤਰਾਂ ਵਿੱਚ, ਪੰਜਾਬ ਸਰਕਾਰ ਵੱਲੋਂ ਲੋੜੀਂਦਾ ਬਜਟ ਨਾ ਭੇਜਣ ਕਾਰਨ, ਅਧਿਆਪਕਾਂ ਤੇ ਨਾਨ ਟੀਚਿੰਗ ਸਟਾਫ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅਧਿਆਪਕਾਂ ਵੱਲੋਂ ਇਸ ਸਬੰਧੀ ਕਈ ਵਾਰ ਮੰਗ ਪੱਤਰ ਦੇਣ ਦੇ ਬਾਵਜੂਦ, ਨਾ ਪੁਰਾਣੀ ਅਤੇ ਨਾ ਹੀ ਨਵੀਂ ਸਰਕਾਰ ਵੱਲੋਂ ਹਾਲੇ ਤੱਕ ਕੋਈ ਠੋਸ ਉਪਰਾਲਾ ਨਹੀਂ ਕੀਤਾ ਗਿਆ ਹੈ, ਸਗੋਂ ਖਜ਼ਾਨੇ ਵਿਚੋਂ ਅਦਾਇਗੀਆਂ ਰੋਕਣ ਦੀਆਂ ਕੰਨਸੋਆਂ ਹਨ।
ਇਸ ਸਬੰਧੀ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਸਮੁੱਚੇ ਪ੍ਰਾਇਮਰੀ ਸਕੂਲਾਂ ਸਮੇਤ ਕਈ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਫਰਵਰੀ-2022 ਮਹੀਨੇ ਦੀਆਂ ਤਨਖਾਹਾਂ ਬਣਾਉਣ ਅਤੇ ਹਜ਼ਾਰਾਂ ਅਧਿਆਪਕਾਂ ਤੇ ਡੀ.ਈ.ਓ./ਬੀ.ਪੀ.ਈ.ਓ. ਦਫਤਰਾਂ ਦੇ ਮੁਲਾਜ਼ਮਾਂ ਨੂੰ ਜੁਲਾਈ 2021 ਤੋਂ ਅਕਤੂਬਰ-2021 ਲਈ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਅਨੁਸਾਰ, ਮਿਲਣਯੋਗ ਤਨਖਾਹ ਵਾਧੇ ਦੇ ਏਰੀਅਰ ਲਈ ਕੋਈ ਵੀ ਬਜਟ ਪ੍ਰਾਪਤ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪ੍ਰਾਇਮਰੀ ਸਕੂਲਾਂ ਵਿੱਚ ਲੋੜੀਂਦਾ ਬਜਟ ਉੱਕਾ ਹੀ ਪ੍ਰਾਪਤ ਨਹੀਂ ਹੋਇਆ ਹੈ, ਉਥੇ ਸੈਕੰਡਰੀ ਸਕੂਲਾਂ ਲਈ ਪ੍ਰਾਪਤ ਹੋਇਆ ਬਜਟ ਵੀ ਤਨਖ਼ਾਹਾਂ ਦੀ ਕੁੱਲ ਰਾਸ਼ੀ ਅਨੁਸਾਰ ਪੂਰਾ ਨਹੀਂ ਹੈ, ਜਿਸ ਕਾਰਨ ਕਈ ਅਧਿਆਪਕਾਂ ਨੂੰ ਤਨਖ਼ਾਹਾਂ ਨਹੀਂ ਪ੍ਰਾਪਤ ਹੋਈ ਹੈ। ਵਿੱਤੀ ਵਰ੍ਹੇ ਦਾ ਅਖੀਰਲਾ ਮਹੀਨਾ ਹੋਣ ਕਾਰਨ, ਅਧਿਆਪਕਾਂ ਨੂੰ ਬਿਨਾਂ ਤਨਖ਼ਾਹ ਪ੍ਰਾਪਤ ਹੋਇਆਂ ਆਮਦਨ ਟੈਕਸ ਦੀਆਂ ਰਿਟਰਨਾਂ ਭਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਡੀਟੀਐੱਫ ਆਗੂਆਂ ਦਲਜੀਤ ਸਫੀਪੁਰ, ਮੇਘ ਰਾਜ, ਅਮਨ ਵਿਸ਼ਿਸ਼ਟ, ਸੁਖਪਾਲ ਸਫੀਪੁਰ ਅਤੇ ਕਰਮਜੀਤ ਨਦਾਮਪੁਰ ਨੇ ਕਿਹਾ ਕਿ ਪਹਿਲਾਂ ਸਾਢੇ ਪੰਜ ਸਾਲ ਪਿੱਛੜ ਕੇ ਜਾਰੀ ਹੋਏ ਲੰਗੜੇ ਤਨਖਾਹ ਕਮਿਸ਼ਨ ਨੇ ਮੁਲਾਜ਼ਮਾਂ ਨੂੰ ਨਿਰਾਸ਼ ਕੀਤਾ ਹੈ, ਦੂਜਾ ਹੁਣ ਮਿਲਣ ਵਾਲੇ ਨਾ ਮਾਤਰ ਵਾਧੇ ਦੇ ਏਰੀਅਰ ਸਮੇਤ ਫਰਵਰੀ ਮਹੀਨੇ ਦੀਆਂ ਤਨਖਾਹਾਂ ਲਈ ਵੀ ਢੁਕਵਾਂ ਬਜਟ ਜਾਰੀ ਨਾ ਕਰਕੇ ਮੁਲਾਜ਼ਮਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ।
ਇਹ ਵੀ ਪੜ੍ਹੋ : CM ਮਾਨ ਦੀ ਕੈਬਨਿਟ ਕੱਲ੍ਹ ਚੁੱਕੇਗੀ ਸਹੁੰ, ਹਰਪਾਲ ਚੀਮਾ ਤੇ ਅਮਨ ਅਰੋੜਾ ਸਣੇ ਇਹ MLA ਬਣਨਗੇ ਮੰਤਰੀ!
ਇਸ ਮੌਕੇ ਰਵਿੰਦਰ ਸਿੰਘ ਦਿੜ੍ਹਬਾ, ਕਮਲ ਘੋੜੇਨਬ, ਗੁਰਦੀਪ ਚੀਮਾ, ਗੁਰਜੰਟ ਸਿੰਘ ਲਹਿਲ, ਦੀਨਾ ਨਾਥ, ਸੁਖਬੀਰ ਸਿੰਘ, ਮਨਜੀਤ ਸਿੰਘ, ਰਾਜ ਸੈਣੀ, ਸੁਖਵਿੰਦਰ ਸੁਖ, ਰਮਨ ਅਤੇ ਗੌਰਵਜੀਤ ਘੁਮਾਣ ਆਦਿ ਅਧਿਆਪਕ ਆਗੂ ਹਾਜ਼ਰ ਸਨ।