ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੁਣੇ ਗਏ ਕੈਬਨਿਟ ਮੰਤਰੀਆਂ ‘ਤੇ ਵਿਰੋਧੀ ਪਾਰਟੀ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਕਾਂਗਰਸੀ ਆਗੂ ਰਾਜਾ ਅਮਰਿੰਦਰ ਵੜਿੰਗ ਨੇ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਇਹ ‘ਆਪ’ ਦਾ ਅੰਦਰੂਨੀ ਮਾਮਲਾ ਹੈ ਪਰ ਮੈਨੂੰ ਲੱਗਦਾ ਹੈ ਕਿ ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਬੀਬੀ ਬਲਜਿੰਦਰ ਕੌਰ ਤੇ ਕੁਲਤਾਰ ਸਿੰਘ ਸੰਧਵਾਂ ਨੂੰ ਕੈਬਨਿਟ ਮੰਤਰੀਆਂ ਵਿਚ ਸ਼ਾਮਲ ਹੋਣਾ ਚਾਹੀਦਾ ਸੀ। ਕਿਉਂਕਿ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਉਸ ਦੇ ਚੰਗੇ ਤੇ ਬੁਰੇ ਸਮੇਂ ਵਿਚ ਸਾਥ ਦਿੱਤਾ ਹੈ।
ਦੂਜੇ ਪਾਸੇ ਵਿਧਾਇਕ ਅਮਨ ਅਰੋੜਾ ਮੰਤਰੀ ਨਾ ਬਣਾਏ ਜਾਣ ‘ਤੇ ਕਿਹਾ ਕਿ ਮੇਰੀ ਪਾਰਟੀ ਨਾਲ ਕਿਸੇ ਤਰ੍ਹਾਂ ਦੀ ਕੋਈ ਨਾਰਾਜ਼ਗੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਨਾਰਾਜ਼ ਹੋਣ ਵਾਲੀ ਮਿੱਟੀ ਦਾ ਨਹੀਂ ਬਣਿਆ। ਉਨ੍ਹਾਂ ਕਿਹਾ ਕਿ ਮੈਂ ਸ਼ੁਰੂ ਤੋਂ ਹੀ ਪਾਰਟੀ ਦਾ ਵਰਕਰ ਰਿਹਾ ਹਾਂ ਤੇ ਅੱਗੇ ਵੀ ਰਹਾਂਗਾ। ਮੰਤਰੀ ਕਿਸ ਨੂੰ ਬਣਾਉਣਾ ਹੈ ਤੇ ਕਿਸ ਨੂੰ ਨਹੀਂ, ਇਸ ਦਾ ਅਧਿਕਾਰ ਮਾਣਯੋਗ ਮੁੱਖ ਮੰਤਰੀ ਦਾ ਹੁੰਦਾ ਹੈ। CM ਮਾਨ ਨੇ ਜੋ ਵੀ ਫੈਸਲਾ ਲਿਆ ਹੈ, ਉਹ ਪੰਜਾਬ ਦੇ ਹਿੱਤ ਨੂੰ ਮੁੱਖ ਰੱਖਦੇ ਹੋਏ ਲਿਆ ਗਿਆ ਹੈ। ਮੈਂ ਕੰਮ ਵਿਚ ਵਿਸ਼ਵਾਸ ਰੱਖਦਾ ਹਾਂ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਜਗਰਾਓਂ ਤੋਂ ਮਹਿਲਾ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਵਿਧਾਇਕ ਬਣਾਏ ਜਾਣਾ ਹੀ ਆਪਣੇ ਆਪ ਵਿਚ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਕੋਈ ਨਾਰਾਜ਼ਗੀ ਨਹੀਂ ਹੈ। ਮੈਨੂੰ ਮੰਤਰੀ ਬਣਾਏ ਜਾਣ ਦਾ ਕੋਈ ਦੁੱਖ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਤਾਂ ਅਸੀਂ ਦੂਜੀ ਸਰਕਾਰ ਨਾਲ ਲੜਦੇ ਰਹੇ। ਹੁਣ ਜਿਹੜੇ ਮੁੱਦਿਆਂ ‘ਤੇ ਲੜੀ ਸੀ, ਉਨ੍ਹਾਂ ‘ਤੇ ਕੰਮ ਕਰਾਵਾਂਗੀ। ਉਨ੍ਹਾਂ ਨੇ ਪੰਜਾਬ ਦੇ ਨਵੀਂ ਕੈਬਨਿਟ ਨੂੰ ਵਧਾਈ ਦਿੰਦੀ ਹਾਂ ਤੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ CM ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰੇਗੀ।