ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ ਨੌਜਵਾਨਾਂ ਨੂੰ 25000 ਨੌਕਰੀਆਂ ਦਾ ਐਲਾਨ ਕੀਤਾ ਗਿਆ। ਇਸ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਵਾਗਤ ਕੀਤਾ ਗਿਆ।
ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਨੌਕਰੀਆਂ ‘ਤੇ ਲਏ ਗਏ ਫੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਨਾਲ ਹੀ ਉਮੀਦ ਕਰਦੇ ਹਾਂ ਕਿ ਕਾਂਗਰਸ ਸਰਕਾਰ ਵੇਲੇ ਜਿਨ੍ਹਾਂ ਨੌਜਵਾਨਾਂ ਨੇ ਨੌਕਰੀਆਂ ਲਈ ਅਰਜ਼ੀਆਂ ਦੇ ਕੇ ਦੌੜ-ਭੱਜ ਕੀਤੀ ਹੈ, ਉਨ੍ਹਾਂ ਦਾ ਵੀ ਭਗਵੰਤ ਮਾਨ ਸਰਕਾਰ ਧਿਆਨ ਰਖੇ।
ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣ ਦਾ ਵੀ ਅਸੀਂ ਸਵਾਗਤ ਕਰਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਲਏ ਜਾ ਰਹੇ ਫੈਸਲੇ ਅਮਲ ਵਿੱਚ ਲਿਆਏ ਜਾਣ, ਗੱਲਾਂ ਤੱਕ ਹੀ ਸੀਮਤ ਨਾ ਰਹਿਣ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ਕੈਬਨਿਟ ਨੇ ਪੰਜਾਬ ਪੁਲਿਸ ਵਿਭਾਗ ਵਿੱਚ 10,000 ਅਸਾਮੀਆਂ ਅਤੇ ਹੋਰ ਸਰਕਾਰੀ ਵਿਭਾਗਾਂ ਵਿੱਚ 15,000 ਅਸਾਮੀਆਂ ਸਣੇ ਕੁੱਲ 25,000 ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਪ੍ਰਸਤਾਵ ਨੂੰ ਪਾਸ ਕੀਤਾ ਹੈ।
ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ ਪਿੱਛੋਂ ਇਸ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿਭਾਗ ਵਿੱਚ 10,000 ਅਸਾਮੀਆਂ ਖਾਲੀ ਹਨ। ਸੀ.ਐੱਮ. ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਤੇ ਡਿਗਰੀ ਦੇ ਹਿਸਾਬ ਨਾਲ ਇਨ੍ਹਾਂ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ। ਇਸ ਦੇ ਲਈ ਕੋਈ ਸਿਫ਼ਾਰਿਸ਼ ਨਹੀਂ ਚੱਲੇਗੀ।