ਸ੍ਰੀ ਆਨੰਦਪੁਰ ਸਾਹਿਬ : ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਜਾਂਦੇ ਹਨ। ਪਰ ਅੱਜ ਉਥੋਂ ਦੀ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਦੋ ਨੌਜਵਾਨਾਂ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਹੋਲਾ ਮਹੱਲਾ ਵੇਖ ਕੇ ਪਰਤ ਰਹੇ ਸਨ ਤੇ ਇਸ ਤੋਂ ਬਾਅਦ ਸਤਲੁਜ ਦਰਿਆ ਵਿਚ ਨਹਾਉਣ ਲਈ ਗਏ ਪਰ ਪਾਣੀ ਡੂੰਘਾ ਹੋਣ ਕਾਰਨ ਉਹ ਡੁੱਬ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੋਵੇਂ ਨੌਜਵਾਨਾਂ ਪਿੰਡ ਸੁਲਤਾਨਵਿੰਡ ਦੇ ਰਹਿਣ ਵਾਲੇ ਸਨ। ਪਿੰਡ ਸੁਲਤਾਨ ਵਿੰਡ ਦੇ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਦੇ ਹੀ ਪਰਮਜੀਤ ਸਿੰਘ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਿਹਾ ਸੀ। ਦੂਜੇ ਮੋਟਰਸਾਈਕਲ ‘ਤੇ ਜਸਵਿੰਦਰ ਸਿੰਘ ਤੇ ਕੁਲਦੀਪ ਸਿੰਘ ਸਵਾਰ ਸਨ। ਉਹ ਸਤਲੁਜ ਦਰਿਆ ਵਿੱਚ ਇਸ਼ਨਾਨ ਕਰਨ ਲਈ ਪਿੰਡ ਸੈਦਪੁਰ ਵਿਖੇ ਰੁਕੇ ਸਨ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਜਸਵਿੰਦਰ ਤੇ ਕੁਲਦੀਪ ਜਦੋਂ ਦਰਿਆ ਵਿਚ ਨਹਾਉਣ ਲਈ ਉਤਰੇ ਤਾਂ ਪਾਣੀ ਡੂੰਘਾ ਹੋਣ ਕਾਰਨ ਦੋਵੇਂ ਡੁੱਬ ਗਏ। ਮਦਦ ਲਈ ਗੋਤਾਖੋਰਾਂ ਨੂੰ ਮੌਕੇ ‘ਤੇ ਬੁਲਾਇਆ ਗਿਆ ਪਰ ਕਾਫੀ ਜੱਦੋ-ਜਹਿਦ ਦੇ ਬਾਅਦ ਸ਼ਾਮ ਤੱਕ ਵੀ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਮੌਕੇ ਉਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੌਕੇ ‘ਤੇ ਮੌਜੂਦ ਲੋਕਾਂ ਦੇ ਬਿਆਨ ਲੈ ਲਏ ਗਏ ਹਨ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕਾਂ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਮ੍ਰਿਤਕ ਦੇਹਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ ਤੇ ਰਿਪੋਰਟ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ।