ਖੰਨਾ ਸ਼ਹਿਰ ਦੀ ਧੀ, ਡੀ.ਬੀ.ਯੂ ਦੀ ਵਿਦਿਆਰਥਣ ਅਤੇ ਅੰਤਰਰਾਸ਼ਟਰੀ ਮੁੱਕੇਬਾਜ਼ੀ ਖਿਡਾਰਨ ਸ਼ਾਹੀਨ ਗਿੱਲ ਨੇ ਜੌਰਡਨ ਵਿੱਚ ਹੋਈ ਬਾਕਸਿੰਗ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਸ਼ਾਹੀਨ ਨੇ ਫਾਈਨਲ ਮੁਕਾਬਲੇ ਵਿੱਚ ਉਜ਼ਬੇਕਿਸਤਾਨ ਦੀ ਮੁੱਕੇਬਾਜ਼ ਮੁਖਲਿਸਾ ਤੋਖਿਰੋਵਾ ਨੂੰ ਹਰਾ ਕੇ ਸੋਨੇ ਦਾ ਤਮਗਾ ਜਿੱਤਿਆ।
ਸ਼ਾਹੀਨ ਦੀ ਜਿੱਤ ਨਾਲ ਪੂਰੇ ਸ਼ਹਿਰ ‘ਚ ਖੁਸ਼ੀ ਦਾ ਮਾਹੌਲ ਹੈ। ਸੋਨੇ ਦਾ ਤਮਗਾ ਜਿੱਤਦੇ ਹੀ ਸ਼ਾਹੀਨ ਦੇ ਪਰਿਵਾਰ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਵਧਾਈਆਂ ਦੇ ਸੁਨੇਹੇ ਸਿਰਫ਼ ਸ਼ਹਿਰ ਤੋਂ ਹੀ ਨਹੀਂ ਸਗੋਂ ਪੂਰੇ ਭਾਰਤ ਤੋਂ ਆ ਰਹੇ ਹਨ। ਸ਼ਾਹੀਨ ਦੀ ਇਹ ਜਿੱਤ ਸਿਰਫ਼ ਦੇਸ਼ ਦੀ ਹੀ ਨਹੀਂ, ਧੀਆਂ ਦੀ ਜਿੱਤ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦਾ ‘ਆਪ’ ‘ਤੇ ਨਿਸ਼ਾਨਾ,”ਅਸੀਂ ਪਹਿਲਾਂ ਹੀ ਕਿਹਾ ਸੀ ਪੰਜਾਬ ‘ਚ ਦਿੱਲੀ ਵਾਲਿਆਂ ਦਾ ਰਾਜ ਚੱਲਣੈ”
ਡਾ. ਜ਼ੋਰਾ ਸਿੰਘ, ਚਾਂਸਲਰ ਦੇਸ਼ ਭਗਤ ਯੂਨੀਵਰਸਿਟੀ ਨੇ ਡੀਬੀਯੂ ਦੀ ਵਿਦਿਆਰਥਣ ਸ਼ਾਹੀਨ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਦੀਆਂ ਲੜਕੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਤੋਂ ਘੱਟ ਨਹੀਂ ਹਨ। ਪੂਰਾ ਸ਼ਹਿਰ ਸ਼ਾਹੀਨ ਗਿੱਲ ਦੀ ਸਫਲਤਾ ਨੂੰ ਲੈ ਕੇ ਉਤਸ਼ਾਹਿਤ ਮਹਿਸੂਸ ਕਰ ਰਿਹਾ ਹੈ ਅਤੇ ਉਸ ਦੀ ਜਿੱਤ ਨੇ ਹੋਰਨਾਂ ਨੂੰ ਵੀ ਪ੍ਰੇਰਿਤ ਕੀਤਾ ਹੈ। ਕਈ ਸਮਾਜਿਕ ਅਤੇ ਪ੍ਰਸ਼ਾਸਨਿਕ ਸੰਸਥਾਵਾਂ ਦੇ ਅਧਿਕਾਰੀਆਂ ਨੇ ਉਸ ਦੇ ਘਰ ਜਾ ਕੇ ਸੋਨੇ ਦਾ ਤਗਮਾ ਜਿੱਤਣ ਤੇ ਸ਼ਾਹੀਨ ਦੇ ਪਰਿਵਾਰ ਨੂੰ ਵਧਾਈ ਦਿੱਤੀ। ਸ਼ਾਹੀਨ ਉਨ੍ਹਾਂ ਲੱਖਾਂ ਕੁੜੀਆਂ ਲਈ ਇੱਕ ਪ੍ਰੇਰਨਾ ਹੈ ਜੋ ਮੁੱਕੇਬਾਜ਼ੀ ਵਿੱਚ ਸ਼ਾਮਲ ਹੋਣਾ ਅਤੇ ਅੰਤਰਰਾਸ਼ਟਰੀ ਪੱਧਰ ਤੇ ਭਾਰਤ ਦੀ ਨੁਮਾਇੰਦਗੀ ਕਰਨਾ ਚਾਹੁੰਦੀਆਂ ਹਨ। ਸ਼ਾਹੀਨ ਦਾ ਪਰਿਵਾਰ ਹੀ ਨਹੀਂ ਬਲਕਿ ਪੂਰਾ ਸ਼ਹਿਰ ਉਸ ਦੇ ਆਪਣੇ ਸ਼ਹਿਰ ਪਰਤਣ ਤੇ ਉਸ ਦੇ ਸ਼ਾਨਦਾਰ ਸੁਆਗਤ ਦਾ ਇੰਤਜ਼ਾਰ ਕਰ ਰਿਹਾ ਹੈ।