ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 23 ਮਾਰਚ ਨੂੰ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪਿਛਲੀ ਸਰਕਾਰ ਵੇਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ‘ਤੇ ਸਿਰਫ਼ ਨਵਾਂਸ਼ਹਿਰ ਵਿੱਚ ਛੁੱਟੀ ਹੁੰਦੀ ਸੀ, ਹੁਣ ਤੋਂ ਪੂਰੇ ਪੰਜਾਬ ਵਿੱਚ 23 ਮਾਰਚ ਨੂੰ ਛੁੱਟੀ ਹੋਵੇਗੀ।
ਦੱਸ ਦੇਈਏ ਕਿ ਅੱਜ ਸੀ.ਐੱਮ. ਮਾਨ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦਾ ਤੀਸਰਾ ਤੇ ਆਖਰੀ ਦਿਨ ਹੈ। ਸੀ.ਐੱਮ. ਮਾਨ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ਤੇ ਸੰਵਿਧਾਨ ਨਿਰਮਾਤਾ ਡਾ. ਭੀਮਰਾਵ ਅੰਬੇਡਕਰ ਦੀ ਮੂਰਤੀ ਲੱਗੇਗੀ। ਕਾਂਗਰਸ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਇੱਕ ਚੰਗਾ ਕਦਮ ਦੱਸਿਆ। ਅੱਜ ਆਖਰੀ ਦਿਨ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਦੇ ਪ੍ਰਸਤਾਵ ‘ਤੇ ਬਹਿਸ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੱਕ ਟਾਲ ਦਿੱਤੀ ਗਈ।
ਦੱਸ ਦੇਈਏ ਕਿ ਸੀ.ਐੱਮ. ਮਾਨ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 23 ਮਾਰਚ ਨੂੰ ਐਂਟੀ-ਕੁਰੱਪਸ਼ਨ ਨੰਬਰ ਜਾਰੀ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਭਗਤ ਸਿੰਘ ਜੀ ਦੇ ਸ਼ਹੀਦੀ ਦਿਨ ‘ਤੇ ਅਸੀਂ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰਾਂਗੇ। ਉਹ ਮੇਰਾ ਨਿੱਜੀ ਵ੍ਹਾਟਸਐਪ ਨੰਬਰ ਹੋਵੇਗਾ। ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ।ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੱਲੇਗਾ।