ਸਪਾ ਸੁਪਰੀਮੋ ਅਖਿਲੇਸ਼ ਯਾਦਵ ਨੇ ਅੱਜ (ਮੰਗਲਵਾਰ) ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਖਿਲੇਸ਼ ਯਾਦਵ ਯੂਪੀ ਦੀ ਆਜ਼ਮਗੜ੍ਹ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸਨ। ਉਹ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਮੈਨਪੁਰੀ ਦੀ ਕਰਹਾਲ ਸੀਟ ਤੋਂ ਵਿਧਾਇਕ ਚੁਣੇ ਗਏ ਹਨ। ਅਖਿਲੇਸ਼ ਯਾਦਵ ਵਿਧਾਨ ਸਭਾ ਦੇ ਮੈਂਬਰ ਰਹਿੰਦਿਆਂ ਵਿਰੋਧੀ ਧਿਰ ਦੀ ਭੂਮਿਕਾ ਮਜ਼ਬੂਤੀ ਨਾਲ ਨਿਭਾਉਣਗੇ। ਅਖਿਲੇਸ਼ ਯਾਦਵ ਤੋਂ ਬਾਅਦ ਰਾਮਪੁਰ ਤੋਂ ਸੰਸਦ ਮੈਂਬਰ ਆਜ਼ਮ ਖਾਨ ਨੇ ਵੀ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਵਿੱਚ ਅਖਿਲੇਸ਼ ਯਾਦਵ ਨੇ ਕਰਹਾਲ ਸੀਟ ਤੋਂ ਭਾਜਪਾ ਦੇ ਉਮੀਦਵਾਰ ਅਤੇ ਕੇਂਦਰੀ ਮੰਤਰੀ ਐਸਪੀ ਸਿੰਘ ਬਘੇਲ ਨੂੰ 67,504 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਅਖਿਲੇਸ਼ ਯਾਦਵ ਨੂੰ 1,48,196 ਵੋਟਾਂ ਮਿਲੀਆਂ, ਜਦਕਿ ਐੱਸ.ਪੀ ਸਿੰਘ ਬਘੇਲ ਨੂੰ 80,692 ਵੋਟਾਂ ਮਿਲੀਆਂ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਵੀ ਅਖਿਲੇਸ਼ ਯਾਦਵ ਹਾਰ ਮੰਨਣ ਨੂੰ ਤਿਆਰ ਨਹੀਂ ਹਨ। ਉਹ ਲਗਾਤਾਰ ਭਾਜਪਾ ਸਰਕਾਰ ਅਤੇ ਉਸ ਦੀਆਂ ਨੀਤੀਆਂ ਦਾ ਵਿਰੋਧ ਕਰ ਰਹੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਮਹਿੰਗਾਈ ਦੇ ਮੁੱਦੇ ‘ਤੇ ਭਾਜਪਾ ਨੂੰ ਘੇਰਿਆ ਹੈ। ਤੁਹਾਨੂੰ ਦੱਸ ਦੇਈਏ ਕਿ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਸਮਾਜਵਾਦੀ ਪਾਰਟੀ ਸਿਰਫ਼ 111 ਸੀਟਾਂ ਹੀ ਜਿੱਤ ਸਕੀ ਸੀ। ਦੂਜੇ ਪਾਸੇ ਭਾਜਪਾ ਨੇ ਆਪਣੇ ਦਮ ‘ਤੇ 255 ਸੀਟਾਂ ਜਿੱਤੀਆਂ ਹਨ। ਚੋਣਾਂ ਵਿੱਚ ਸਪਾ ਗਠਜੋੜ ਨੂੰ 125 ਅਤੇ ਐਨਡੀਏ ਨੂੰ 273 ਸੀਟਾਂ ਮਿਲੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: