ਪੰਜਾਬ ‘ਚ CM ਭਗਵੰਤ ਮਾਨ ਦੀ ਸਰਕਾਰ ਅੱਜ ਤੋਂ ਭ੍ਰਿਸ਼ਟਾਚਾਰ ਖਿਲਾਫ ਜੰਗ ਸ਼ੁਰੂ ਕਰੇਗੀ। ਸੀ.ਐੱਮ. ਮਾਨ ਅੱਜ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰਨਗੇ, ਜਿਸ ‘ਤੇ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰ ਸਕੇਗਾ। ਇਹ ਵ੍ਹਾਟਸਐਪ ਨੰਬਰ CM ਭਗਵੰਤ ਮਾਨ ਦਾ ਹੋਵੇਗਾ, ਜਿਸ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ‘ਤੇ ਕਰਾਵਾਈ ਦੀ ਨਿਗਰਾਨੀ ਉਹ ਖੁਦ ਕਰਨਗੇ।
ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਖਟਕੜ ਕਲਾਂ ਤੇ ਹੁਸੈਨੀਵਾਲਾ ਯਾਦਗਾਰ ਵਿੱਚ ਰਾਜ ਪੱਧਰੀ ਪ੍ਰੋਗਰਾਮ ਹੋਣਗੇ। ਹੁਸੈਨੀਵਾਲਾ ਵਿੱਚ 10 ਵਜੇ ਤੇ ਖਟਕੜ ਕਲਾਂ ਵਿੱਚ ਸਾਢੇ 11 ਵਜੇ ਦਾ ਪ੍ਰੋਗਰਾਮ ਹੈ। ਸੀ.ਐੱਮ. ਭਗਵੰਤ ਮਾਨ ਦੋਵੇਂ ਥਾਵਾਂ ‘ਤੇ ਸਮਾਰੋਹ ਵਿੱਚ ਜਾਣਗੇ।
ਸੀ.ਐੱਮ. ਮਾਨ ਨੇ ਕਿਹਾ ਸੀ ਕਿ ਭਗਤ ਸਿੰਘ ਜੀ ਦੇ ਸ਼ਹੀਦੀ ਦਿਨ ‘ਤੇ ਅਸੀਂ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰਾਂਗੇ। ਉਹ ਮੇਰਾ ਨਿੱਜੀ ਵਟਸਐਪ ਨੰਬਰ ਹੋਵੇਗਾ। ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ।ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੱਲੇਗਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਉਨ੍ਹਾਂ ਦਿੱਲੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ 49 ਦਿਨਾਂ ਦੀ ਸਰਕਾਰ ਵਿੱਚ ਅਜਿਹਾ ਨੰਬਰ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਭ੍ਰਿਸ਼ਟਾਚਾਰ ਅਜਿਹਾ ਖ਼ਤਮ ਹੋਇਆ ਕਿ ਉਦੋਂ ਤੋਂ ਦਿੱਲੀ ਵਿੱਚ ਕੇਜਰੀਵਾਲ ਸੱਤਾ ਵਿੱਚ ਆ ਰਹੇ ਹਨ। ਪੰਜਾਬ ਵਿੱਚ ਵੀ ਭ੍ਰਿਸ਼ਟਾਚਾਰੀਆਂ ‘ਤੇ ਇਸੇ ਤਰ੍ਹਾਂ ਲਗਾਮ ਕੱਸੀ ਜਾਵੇਗੀ।