ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਲਈ ਮਰ ਮਿਟਣ ਦਾ ਉਨ੍ਹਾਂ ਦਾ ਜਜ਼ਬਾ ਦੇਸ਼ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।
ਪੀ.ਐੱਮ. ਮੋਦੀ ਨੇ ਟਵੀਟ ਕਰਕੇ ਕਿਹਾ ਕਿ, ‘ਸ਼ਹੀਦੀ ਦਿਹਾੜੇ ‘ਤੇ ਭਾਰਤ ਮਾਤਾ ਦੇ ਅਮਰ ਸਪੂਤ ਵੀਰ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਕੋਟਿ-ਕੋਟਿ ਪ੍ਰਣਾਮ। ਮਾਤਭੂਮੀ ਲਈ ਮਰ ਮਿਟਣ ਦਾ ਉਨ੍ਹਾਂ ਦਾ ਜਜ਼ਬਾ ਦੇਸ਼ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਜੈ ਹਿੰਦ!
ਅੱਜ ਸ਼ਹੀਦੀ ਦਿਹਾੜੇ ‘ਤੇ ਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਨੂੰ ਸ਼ਾਮ ਵੀਡੀਓ ਕਾਨਫਰੰਸ ਰਾਹੀਂ ਕੋਲਕਾਤਾ ਦੇ ਵਿਕਟੋਰੀਆ ਮੈਮੋਰੀਅਲ ਹਾਲ ਵਿੱਚ ਵਿਪਲਵੀ ਭਾਰਤ ਗੈਲਰੀ ਦਾ ਉਦਘਾਟਨ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ਕੋਲਕਾਤਾ ਸਥਿਤ ਓਲਡ ਕਰੰਸੀ ਬਿਲਡਿੰਗ, ਬੇਲਵੇਡੀਅਰ ਹਾਊਸ ਤੇ ਮੇਟਕਾਫ ਹਾਊਸ ਤੇ ਵਿਕਟੋਰੀਆ ਮੈਮੋਰੀਅਲ ਹਾਲ ਦੇ ਕੁਝ ਹਿੱਸਿਆਂ ਦੀ ਮੁੜ ਉਸਾਰੀ ਲਈ ਪੀ.ਐੱਮ. ਮੋਦੀ ਨੇ ਉਨ੍ਹਾਂ ਨੂੰ 11 ਜਨਵਰੀ 2020 ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਸੀ।
ਉਸ ਦੌਰਾਨ ਉਨ੍ਹਾਂ ਨੇ ਵਿਕਟੋਰੀਆ ਮੈਮੋਰੀਅਲ ਹਾਲ ਦੀਆਂ ਪੰਜ ਗੈਲਰੀਆਂ ਵਿੱਚੋਂ ਤਿੰਨ ਦੇ ਬੰਦ ਹੋਣ ‘ਤੇ ਚਿੰਤਾ ਜ਼ਾਹਿਰ ਕਰਦਿਆਂ ਸੁਝਾਅ ਦਿੱਤਾ ਸੀ ਕਿ ਉਥੇਕੁਝ ਥਾਵਾਂ ‘ਤੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਪ੍ਰਦਰਸ਼ਿਤ ਕਰਨ ਲਈ ਵੀ ਹੋਣੀਆਂਚਾਹੀਦੀਆਂ ਹਨ ਤੇ ਇਸ ਨੂੰ ‘ਬਿਪਲਵੀ ਭਾਰਤ’ ਨਾਂ ਦਿੱਤਾ ਜਾਣਾ ਚਾਹੀਦਾ ਹੈ।