ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਰਨਤਾਰਨ ਹਾਦਸੇ ਵਿਚ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਮਾਨ ਵੱਲੋਂ ਮ੍ਰਿਤਕ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। 2 ਲੱਖ ਰੁਪਏ ਮੁੱਖ ਮੰਤਰੀ ਫੰਡ ਵਿਚੋਂ ਤੇ 2 ਲੱਖ ਕਿਰਤ ਵਿਭਾਗ ਵੱਲੋਂ ਦਿੱਤੇ ਜਾਣਗੇ।
ਦੱਸ ਦੇਈਏ ਕਿ ਸੋਮਵਾਰ ਨੂੰ ਬਾਬਾ ਵਡਭਾਗ ਸਿੰਘ ਮੈੜੀ ਤੋਂ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟ ਗਿਆ ਸੀ। ਹਾਦਸੇ ਵਿਚ ਤਰਨਤਾਰਨ ਦੀ ਰਹਿਣ ਵਾਲੀ ਮਹਿਲਾ ਸਣੇ 2 ਲੋਕਾਂ ਦੀ ਮੌਤ ਹੋ ਗਈ ਤੇ 41 ਦੇ ਲਗਭਗ ਸ਼ਰਧਾਲੂ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ 11 ਦੀ ਹਾਲਤ ਗੰਭੀਰ ਹੈ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਪੁਲਿਸ ਨੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : CM ਮਾਨ ਭਲਕੇ PM ਮੋਦੀ ਨਾਲ ਕਰਨਗੇ ਮੁਲਾਕਾਤ, ਪ੍ਰੋਟੋਕਾਲ ਤਹਿਤ ਕਰਵਾਇਆ ਕੋਰੋਨਾ ਟੈਸਟ
ਹਾਦਸੇ ਵਿਚ ਤਰਨਤਾਰਨ ਨਿਵਾਸੀ ਜਗਤਾਰ ਸਿੰਘ (42) ਤੇ ਰਾਜ ਕੌਰ (40) ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਊਨਾ ਜ਼ਿਲ੍ਹੇ ਦੇ ਡੀਸੀ ਰਾਘਵ ਸ਼ਰਮਾ ਨੇ ਹਾਦਸੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਸੀ ਕਿ 2 ਸ਼ਰਧਾਲੂਆਂ ਦੀ ਮੌਤ ਹੋ ਗਈ। 41 ਸ਼ਰਧਾਲੂ ਜ਼ਖਮੀ ਹਨ ਤੇ 11 ਦੀ ਹਾਲਤ ਗੰਭੀਰ ਹੈ।