ਆਮ ਆਦਮੀ ਪਾਰਟੀ ਵੱਲੋਂ ਮੰਤਰੀਆਂ ਵਿਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਹੈ। ਡੇਲੀ ਪੋਸਟ ਪੰਜਾਬੀ ਨਾਲ ਇੰਟਰਵਿਊ ਦੌਰਾਨ ਟਰਾਂਸਪੋਰਟ ਮੰਤਰੀ ਨੇ ਪੰਜਾਬ ਦੇ ਭੈਣ-ਭਰਾਵਾਂ ਲਈ ਕਈ ਵੱਡੇ ਐਲਾਨ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜਲਦ ਹੀ ਸੂਬੇ ਵਿਚ ਚੱਲ ਰਹੀਆਂ ਗੈਰ-ਕਾਨੂੰਨੀ ਬੱਸਾਂ ਨੂੰ ਜ਼ਬਤ ਕਰ ਲਿਆ ਜਾਵੇਗਾ ਫਿਰ ਭਾਵੇਂ ਉਹ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਹੋਣ। ਉਨ੍ਹਾਂ ਕਿਹਾ ਕਿ ਸੂਬੇ ਤੋਂ ਟਰਾਂਸਪੋਰਟ ਮਾਫੀਏ ਦਾ ਖਾਤਮਾ ਕੀਤਾ ਜਾਵੇਗਾ।
ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੀ. ਆਰ. ਟੀ. ਸੀ., ਪੰਜਾਬ ਰੋਡੇਵਜ਼ ਬੱਸ ਸਰਵਿਸ ਅਤੇ ਟਰਾਂਸਪੋਰਟ ਵਿਭਾਗ ਨੂੰ ਮੁੜ ਸੁਰਜੀਤ ਕਰਕੇ ਕਮਾਈ ਵਾਲਾ ਮਹਿਕਮਾ ਬਣਾਇਆ ਜਾਵੇਗਾ। ਪੰਜਾਬ ਦੇ ਲੋਕਾਂ ਨੂੰ ਜਿਥੇ ਲੋਕਾਂ ਦੀ ਮਦਦ ਲੋੜ ਪਈ ਅਸੀਂ ਉਥੇ ਉਨ੍ਹਾਂ ਨਾਲ ਖੜ੍ਹੇ ਰਹਾਂਗੇ। ਉਨ੍ਹਾਂ ਕਿਹਾ ਕਿ ਪੁਰਾਣੇ ਰੂਟ ਬਹਾਲ ਕੀਤੇ ਜਾਣਗੇ ਤੇ ਪੰਜਾਬ ਦੇ ਹਰੇਕ ਪਿੰਡ ਤੱਕ ਸਰਕਾਰੀ ਬੱਸ ਦੀ ਸਹੂਲਤ ਵੀ ਮੁਹੱਈਆ ਕਰਵਾਵਾਂਗੇ।
ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਦੇ ਮੰਤਰੀਆਂ ਨੇ ਆਪਣੀਆਂ ਬੱਸਾਂ ਚਲਾਈਆਂ। ਬੱਸਾਂ ਲੋਕਾਂ ਦੀ ਸਹੂਲਤ ਵਾਸਤੇ ਹੁੰਦੀਆਂ ਹਨ ਪਰ ਪਿਛਲੀ ਕਾਂਗਰਸ ਨੇ ਮੰਤਰੀਆਂ ਨੇ ਸਿਰਫ ਆਪਣੇ ਘਰਾਂ ਹੀ ਭਰੇ। ਉਨ੍ਹਾਂ ਕਿਹਾ ਕਿ ਇੱਕ ਪਰਮਿਟ `ਤੇ ਕਈ-ਕਈ ਨਜਾਇਜ਼ ਬੱਸਾਂ ਚਲਾਉਣ ਜਿਹੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸਰਕਾਰ ਦਾ ਮਾਲੀਆ ਵੀ ਵਧਾਇਆ ਜਾਵੇਗਾ ਤੇ ਲੋਕਾਂ ਨੂੰ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਭੁੱਲਰ ਨੇ ਕਿਹਾ ਕਿ ਛੋਟੇ ਟਰਾਂਸਪੋਰਟਾਂ ਨੂੰ ਵੱਡੇ ਟਰਾਂਸਪੋਰਟਾਂ ਨੇ ਖਤਮ ਕਰ ਦਿੱਤਾ। ਉਨ੍ਹਾਂ ਨੂੰ ਬਚਾਉਣ ਲਈ ਪੂਰੇ ਯਤਨ ਕਰਾਂਗੇ। ਈਮਾਨਦਾਰੀ ਨਾਲ 24 ਘੰਟੇ ਕੰਮ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਔਰਤਾਂ ਲਈ ਮੁਫਤ ਬੱਸ ਸਫਰ ਦੀ ਸਹੂਲਤ ਬਾਰੇ ਉਨ੍ਹਾਂ ਕਿਹਾ ਕਿ ਇਹ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹੇਗੀ। ਇਸ ਤੋਂ ਇਲਾਵਾ ਹੁਣ ਪੰਜਾਬ ਸਰਕਾਰ ਵੱਲੋਂ ਉਥੇ ਬੱਚਿਆਂ, ਬਜ਼ੁਰਗਾਂ ਅਤੇ ਅਪਾਹਜ ਵਿਅਕਤੀਆਂ ਲਈ ਸੀਟਾਂ ਦਾ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ। ਟੈਕਸੀ ਯੂਨੀਅਨ ਨੂੰ ਰਾਹਤ ਦੇਣ ਬਾਰੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰਾਂ ਵਿਚ ਹਮੇਸ਼ਾ ਹੀ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਮੁਆਫ ਹੁੰਦੇ ਰਹੇ ਤੇ ਗਰੀਬ ਹਮੇਸ਼ਾ ਦਰੜਦਾ ਰਿਹਾ ਹੈ। ਅਸੀਂ ਇਸ ਗੱਲ ਉਤੇ ਗੌਰ ਰਾਂਗੇ। ਗਰੀਬ ਦੀ ਬਾਂਹ ਫੜਾਂਗੇ ਤੇ ਕਾਰਪੋਰੇਟ ਕੋਲੋਂ ਟੈਕਸ ਵਸੂਲ ਕਰਾਂਗੇ। ਬੱਸਾਂ ਦੇ ਪਰਮਿਟ ਆਮ ਲੋਕਾਂ ਨੂੰ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ : ਤਰਨਤਾਰਨ ਹਾਦਸੇ ‘ਚ CM ਮਾਨ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 4 ਲੱਖ ਰੁਪਏ ਮੁਆਵਜ਼ੇ ਦਾ ਐਲਾਨ
ਗੌਰਤਲਬ ਹੈ ਕਿ ਅੱਜ ਟਰਾਂਸਪੋਰਟ ਮੰਤਰੀ ਭੁੱਲਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ, ਉਸ ਨੂੰ ਪੂਰਾ ਕਰਾਂਗੇ।