ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਨੇ 10ਵੀਂ ਤੇ 12ਵੀਂ ਦੀ ਸਾਲਾਨਾ ਟਰਮ-ਦੋ ਦੇ ਪੇਪਰਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਟਰਮ ਦੋ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ 22 ਅਪ੍ਰੈਲ ਤੋਂ 23 ਮਈ ਤੇ ਦਸਵੀਂ ਕਲਾਸ ਦੀਆਂ 29 ਅਪ੍ਰੈਲ ਤੋਂ 19 ਮਈ ਤੱਕ ਕਰਵਾਈਆਂ ਜਾਣਗੀਆਂ। ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਮਕ ਰਾਜ ਮਹਿਰੋਕ ਨੇ ਇਸ ਦੀ ਪੁਸ਼ਟੀ ਕੀਤੀ।
ਹਾਲਾਂਕਿ ਬੋਰਡ ਨੇ ਸਾਫ਼ ਕੀਤਾ ਹੈ ਕਿ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੋ ਵਜੇ ਤੋਂ ਸ਼ੁਰੂ ਹੋਣਗੀਆਂ, ਜਦਕਿ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਵੇਰੇ ਦਸ ਵਜੇ ਤੋਂ ਕਰਵਾਈਆਂ ਜਾਣਗੀਆਂ।
ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਪੇਪਰ ਪੜ੍ਹਣ ਲਈ 15 ਮਿੰਟ ਵਾਧੂ ਦਿੱਤੇ ਜਾਣਗੇ। ਪ੍ਰੀਖਿਆ ਕੇਂਦਰ ਦੇ ਅੰਦਰ ਮੋਬਾਈਲ ਫਨ ਤੇ ਇਲੈਕਟ੍ਰਾਨਿਕ ਡਿਵਾਈਸ ਦੇ ਇਸਤੇਮਾਲ ‘ਤੇ ਪਾਬੰਦੀ ਹੋਵੇਗੀ। ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਦਾਇਰੇ ਵਿੱਚ ਪੁਲਿਸ ਦਾ ਮਜ਼ਬੂਤ ਪਹਿਰਾ ਹੋਵੇਗਾ। ਜਿਹੜੇ ਵਿਦਿਆਰਥੀ ਬੋਰਡ ਵੱਲੋਂ ਤੈਅ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ, ਬੋਰਡ ਵੱਲੋਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਬੋਰਡ ਨੇ ਸਾਰਿਆਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ 10ਵੀਂ ਤੇ 12ਵੀਂ ਕਲਾਸ ਦੀ ਪ੍ਰੀਖਿਆ ਵਿੱਚ ਹਰ ਸਾਲ ਸੱਤ ਲੱਖ ਵਿਦਿਆਰਥੀ ਹਿੱਸਾ ਲੈਂਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਟਰਮ ਦੋ ਦੀਆਂ ਪ੍ਰੀਖਿਆਵਾਂ ਪੀ.ਐੱਸ.ਈ.ਬੀ. ਦੇ ਪ੍ਰੀਖਿਆ ਕੇਂਦਰਾਂ ਵਿੱਚ ਹੋਣਗੀਆਂ। ਪ੍ਰੀਖਿਆ ਕੇਂਦਰ ਤੱਕ ਵਿਦਿਆਰਥੀਆਂ ਨੂੰ ਪਹੁੰਚਣ ਵਿੱਚ ਮੁਸ਼ਕਲ ਨਾ ਆਏ ਇਸ ਦੇ ਲਈ ਵੀ ਉਚਿਤ ਕਦਮ ਚੁੱਕੇ ਗਏ ਹਨ। ਦੂਜੇ ਪਾਸੇ ਵਿਦਿਆਰਥੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਜਿਥੇ 0172-5227136 ‘ਤੇ ਫੋਨ ਕਰਕੇ ਵਿਦਿਆਰਥੀਆਂ ਪ੍ਰੀਖਿਆ ਸੰਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਨ।