ਬੇਅਦਬੀ ਮਾਮਲੇ ਵਿਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਵਿਸ਼ੇਸ਼ ਜਾਂਚ ਟੀਮ (SIT) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਉਸ ਦੇ ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਮਾਮਲੇ ਵਿਚ ਸੱਤ ਡੇਰਾ ਪ੍ਰੇਮੀਆਂ ਖ਼ਿਲਾਫ਼ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਚਲਾਨ ਪੇਸ਼ ਕਰ ਚੁੱਕੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਵੀ ਸ਼ਾਮਲ ਹਨ, ਜੋ ਇਸ ਸਮੇਂ ਸੁਨਾਰੀਆ ਜੇਲ੍ਹ ਵਿੱਚ ਬੰਦ ਹਨ।
ਦੱਸ ਦੇਈਏ ਕਿ ਵਿਸ਼ੇਸ਼ ਜਾਂਚ ਟੀਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਸਾਹਿਬ ਨੂੰ ਚੋਰੀ ਕਰਨ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਪਹਿਲਾਂ ਹੀ ਮੁੱਖ ਦੋਸ਼ੀ ਵਜੋਂ ਨਾਮਜ਼ਦ ਕਰ ਚੁੱਕੀ ਹੈ। ਜੁਡੀਸ਼ਲ ਮੈਜਿਸਟ੍ਰੇਟ ਮੈਡਮ ਤਰਜਨੀ ਨੇ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਨੂੰ ਲਿਖਤੀ ਹਦਾਇਤ ਕੀਤੀ ਹੈ ਕਿ ਡੇਰਾ ਮੁਖੀ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਹਾਲਾਂਕਿ ਜਾਂਚ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਡੇਰਾ ਸੱਚਾ ਸੌਦਾ ਮੁਖੀ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਜਦੋਂ ਕਿ ਜਾਂਚ ਟੀਮ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਜਾ ਕੇ ਉੱਚ ਪੱਧਰੀ ਪੁੱਛਗਿਛ ਕਰ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਪੰਜਾਬ ‘ਚ ‘ਸਪੈਸ਼ਲ ਪੈਕੇਜ’ ਲਈ ਵਿਰੋਧੀਆਂ ਦੇ ਨਿਸ਼ਾਨੇ ‘ਤੇ ‘ਆਪ’, ਕਿਹਾ- ‘ਮੁਫਤ ਦੇ ਵਾਅਦੇ ਕੇਂਦਰ ਕਿਉਂ ਪੂਰਾ ਕਰੇ’
ਗੌਰਤਲਬ ਹੈ ਕਿ ਡੇਰਾ ਮੁਖੀ ਨੂੰ ਸੀਬੀਆਈ ਅਦਾਲਤ ਨੇ 2017 ‘ਚ ਦੋ ਸਾਧਵੀਆਂ ਨਾਲ ਜਬਰ ਜਨਾਹ ਦੇ ਮਾਮਲੇ ‘ਚ ਸਜ਼ਾ ਸੁਣਾਈ ਸੀ। ਉਸ ਸਮੇਂ ਪੰਚਕੂਲਾ ‘ਚ ਹੋਈ ਹਿੰਸਾ ਤੋਂ ਬਾਅਦ ਡੇਰਾ ਮੁਖੀ ਨੂੰ ਸੜਕ ਰਾਹੀਂ ਲਿਆਉਣ ਦੀ ਬਜਾਏ ਹੈਲੀਕਾਪਟਰ ਰਾਹੀਂ ਸੁਨਾਰੀਆ ਜੇਲ੍ਹ ਲਿਆਂਦਾ ਗਿਆ ਸੀ। ਉਦੋਂ ਤੋਂ ਇਹ ਇੱਥੇ ਹੈ। ਇਸ ਤੋਂ ਬਾਅਦ ਪੱਤਰਕਾਰ ਤੇ ਡੇਰਾ ਪ੍ਰਬੰਧਕ ਦੇ ਕਤਲ ਦੇ ਮਾਮਲੇ ਵਿੱਚ ਵੀ ਸਜ਼ਾ ਸੁਣਾਈ ਗਈ। ਡੇਰਾ ਮੁਖੀ ਨੇ ਕਈ ਵਾਰ ਪੈਰੋਲ ਦੀ ਮੰਗ ਵੀ ਕੀਤੀ ਸੀ। ਜਿਸ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਨੂੰ 21 ਦਿਨਾਂ ਦੀ ਫਰਲੋ ‘ਤੇ ਬਾਹਰ ਵੀ ਭੇਜਿਆ ਗਿਆ ਸੀ।