ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਕਿਸਾਨ ਅੱਜ ਟਰੈਕਟਰ ਮਾਰਚ ਕੱਢਣਗੇ। ਇਸ ਲਈ ਕਿਸਾਨ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਇਕੱਠਾ ਹੋਣਗੇ। ਇਥੇ ਰਾਕੇਸ਼ ਟਿਕੈਤ ਸਣੇ ਕੁਝ ਨੇਤਾ ਪਹੁੰਚ ਰਹੇ ਹਨ। ਇਸ ਤੋਂ ਬਾਅਦ ਮੀਟਿੰਗ ਕੀਤੀ ਜਾਵੇਗੀ। ਫਿਲਹਾਲ ਕਿਸਾਨਾਂ ਦਾ ਮੋਹਾਲੀ ਤੋਂ ਚੰਡੀਗੜ੍ਹ ਵਿਚ ਗਵਰਨਰ ਹਾਊਸ ਤੱਕ ਮਾਰਚ ਕੱਢਣ ਦਾ ਪ੍ਰੋਗਰਾਮ ਹੈ ਜਿਸ ਲਈ ਪ੍ਰਸ਼ਾਸਨ ਸਹਿਮਤ ਨਹੀਂ ਹੈ।
ਕਿਸਾਨ ਨੇਤਾ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਸੀਂ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਸੀ ਜਿਸ ਵਿਚ ਦੱਸਿਆ ਸੀ ਕਿ ਇਥੇ ਲਗਭਗ 10 ਤੋਂ 15 ਹਜ਼ਾਰ ਕਿਸਾਨ ਇਕੱਠਾ ਹੋਣਗੇ। ਅਸੀਂ ਪੰਜਾਬ ਤੇ ਹਰਿਆਣਾ ਦੇ ਗਵਰਨਰ ਨੂੰ ਇਥੇ ਆ ਕੇ ਮੰਗ ਪੱਤਰ ਲੈਣ ਨੂੰ ਕਿਹਾ ਸੀ। ਪ੍ਰਸ਼ਾਸਨ ਨੇ ਕਿਹਾ ਕਿ ਅਜਿਹਾ ਸੰਭਵ ਨਹੀਂ ਹੈ। ਫਿਰ ਅਸੀਂ ਹਰ ਸੰਗਠਨ ਨੇ ਇੱਕ ਪ੍ਰਤੀਨਿਧੀ ਨੂੰ ਮੰਗ ਪੱਤਰ ਦੇਣ ਲਈ ਜਾਣ ਦੀ ਇਜਾਜ਼ਤ ਮੰਗੀ ਸੀ। ਹਾਲਾਂਕਿ ਪ੍ਰਸ਼ਾਸਨ ਇਸ ਲਈ ਤਿਆਰ ਨਹੀਂ ਹੋਇਆ। ਹੁਣ ਅੱਗੇ ਕੀ ਕਰਨਾ ਹੈ, ਇਸ ਨੂੰ ਲੈ ਕੇ ਥੋੜ੍ਹੀ ਦੇਰ ਵਿਚ ਰਾਕੇਸ਼ ਟਿਕੈਤ ਦੀ ਅਗਵਾਈ ਵਿਚ ਮੀਟਿੰਗ ਹੋਵੇਗੀ। ਉਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿਚ ਅੱਗੇ ਦੇ ਕਦਮ ਬਾਰੇ ਫੈਸਲੇ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : PGI ਚੰਡੀਗੜ੍ਹ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਖਤਮ, ਮਰੀਜ਼ਾਂ ਦਾ ਇਲਾਜ ਸ਼ੁਰੂ, ਕੰਮ ‘ਤੇ ਪਰਤੇ ਕਰਮਚਾਰੀ
ਕਿਸਾਨਾਂ ਦੀਆਂ ਮੁੱਖ ਮੰਗਾਂ ਹਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ MSP ‘ਤੇ ਕਮੇਟੀ ਬਣਾਵਾਂਗੇ ਜਿਸ ਵਿਚ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ ਪਰ ਇੰਨੇ ਮਹੀਨੇ ਬੀਤ ਚੁੱਕੇ ਹਨ ਪਰ ਕੁਝ ਨਹੀਂ ਹੋਇਆ। ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਅਜੇ ਤੱਕ ਨਹੀਂ ਹਟਾਇਆ ਗਿਆ। ਉਸ ਦੇ ਪੁੱਤ ਨੂੰ ਜ਼ਮਾਨਤ ਮਿਲ ਚੁੱਕੀ। ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਸਿੱਖ ਇਤਿਹਾਸ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਵਿਰੋਧ ਹੋਇਆ ਪਰ ਇਨਸਾਫ ਨਹੀਂ ਮਿਲ ਰਿਹਾ ਹੈ। ਭਾਖਸ਼ਾ ਬਿਆਸ ਮੈਨੇਜਮੈਂਟ ਬੋਰਡ ਨੂੰ ਤੋੜਿਆ ਜਾ ਰਿਹਾ ਹੈ। ਪਹਿਲਾਂ ਚੇਅਰਮੈਨ ਪੰਜਾਬ ਤੇ ਮੈਂਬਰ ਹਰਿਆਣਾ ਤੋਂ ਹੁੰਦੇ ਸਨ। ਹੁਣ ਕੇਂਦਰ ਸਾਰਿਆਂ ਦੇ ਹੱਕ ਖੋਹ ਰਹੀ ਹੈ। ਇਥੇ ਡੈਮਾਂ ‘ਤੇ ਪੰਜਾਬ ਦੀ ਸਕਿਓਰਿਟੀ ਹੁੰਦੀ ਸੀ ਪਰ ਹੁਣ ਸਭ ਕੇਂਦਰ ਦੇ ਹੱਥਾਂ ‘ਚ ਜਾ ਰਿਹਾ ਹੈ।