ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫ਼ਤਾਰ ਮੱਠੀ ਪੈ ਗਈ ਹੈ। ਕੋਰੋਨਾ ਦੇ ਮਾਮਲੇ ਘਟਦੇ ਹੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਵੀਆਂ ਉਡਾਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਅੰਮ੍ਰਿਤਸਰ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਤੇ ਘਰੇਲੂ ਉਡਾਣਾਂ 27 ਮਾਰਚ ਤੋਂ ਸ਼ੁਰੂ ਹੋਣਗੀਆਂ। ਜਿਸ ਤੋਂ ਬਾਅਦ ਹੁਣ ਅੰਮ੍ਰਿਤਸਰ ਦਾ ਯੂਪੀ ਦੀ ਰਾਜਧਾਨੀ ਲਖਨਊ ਨਾਲ ਸਿੱਧਾ ਸੰਪਰਕ ਹੋਵੇਗਾ। ਇਹ ਉਡਾਣ ਇੱਥੋਂ ਦੁਪਹਿਰ 12:20 ਤੋਂ ਉਡਾਣ ਭਰ ਕੇ ਇੱਕ ਘੰਟਾ 45 ਮਿੰਟ ਦੁਪਹਿਰ 2:05 ‘ਤੇ ਲਖਨਊ ਦੇ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇਗੀ। ਇਸ ਤੋਂ ਪਹਿਲਾਂ ਇਹ ਸਵੇਰੇ 6:15 ‘ਤੇ ਲਖਨਊ ਤੋਂ ਉਡਾਣ ਭਰ ਕੇ ਸਵੇਰੇ 7:55 ‘ਤੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਲੈਂਡ ਕਰੇਗੀ।
ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਇੰਡੀਆ ਕਨਵੀਨਰ ਯੋਗੇਸ਼ ਕਾਮਰਾ ਨੇ ਕਿਹਾ ਕਿ ਯੂਪੀ ਵਿੱਚ ਬਹੁਤ ਸਾਰੇ ਪੰਜਾਬੀ ਰਹਿੰਦੇ ਹਨ। ਲੋਕ ਲੰਬੇ ਸਮੇਂ ਤੋਂ ਇਸ ਦੀ ਉਡੀਕ ਕਰ ਰਹੇ ਸਨ। ਪਹਿਲਾਂ ਲੋਕਾਂ ਨੂੰ ਲਖਨਊ ਦੀ ਫਲਾਈਟ ਲੈਣ ਲਈ ਦਿੱਲੀ ਜਾਣਾ ਪੈਂਦਾ ਸੀ। ਇਸ ਉਡਾਣ ਦੇ ਸ਼ੁਰੂ ਹੋਣ ਨਾਲ ਦੋ ਸੱਭਿਆਚਾਰਕ ਸ਼ਹਿਰ ਆਪਸ ਵਿੱਚ ਜੁੜ ਜਾਣਗੇ ਅਤੇ ਦੋਵਾਂ ਸ਼ਹਿਰਾਂ ਵਿੱਚ ਕਾਰੋਬਾਰ ਵੀ ਵਧੇਗਾ । ਦੂਜੇ ਪਾਸੇ ਏਅਰਪੋਰਟ ਦੇ ਡਾਇਰੈਕਟਰ ਵੀਕੇ ਸੇਠ ਨੇ ਦੱਸਿਆ ਕਿ ਅੰਮ੍ਰਿਤਸਰ ਏਅਰਪੋਰਟ ਨਵੀਆਂ ਉਡਾਣਾਂ ਲਈ ਤਿਆਰ ਹੈ ਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਹ ਵੀ ਪੜ੍ਹੋ: ‘ਆਪ’ ਵਿਧਾਇਕ ਜਸਵੰਤ ਸਿੰਘ ਨੇ ਵਾਅਦਾ ਕੀਤਾ ਪੂਰਾ, ‘ਇੱਕ ਰੁਪਏ ਤਨਖਾਹ ਤੇ ਪੈਨਸ਼ਨ ਛੱਡਣ ਦਾ ਕੀਤਾ ਐਲਾਨ’
ਦੱਸ ਦੇਈਏ ਕਿ ਮਾਰਚ 2020 ਵਿੱਚ ਕੋਰੋਨਾ ਸੰਕਟ ਸ਼ੁਰੂ ਹੋਣ ‘ਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਿਦੇਸ਼ਾਂ ਲਈ ਉਡਾਣਾਂ ਭਰਨ ਵਾਲੀਆਂ ਆਮ ਉਡਾਣਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਦੋਂ ਵਿਸ਼ੇਸ਼ ਮਨਜ਼ੂਰੀ ਤੋਂ ਬਾਅਦ ਹੀ ਇੱਥੋਂ ਵਿਦੇਸ਼ੀ ਉਡਾਣਾਂ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਹੁਣ ਕੋਵਿਡ ਦਾ ਸੰਕਟ ਟਲ ਗਿਆ ਹੈ ਤਾਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਪਾਰਕ ਉਡਾਣਾਂ ਨੂੰ ਉਡਾਣ ਭਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: