ਪੰਜਾਬ ਤੋਂ ਰਾਜ ਸਭਾ ਦੇ ਸਾਂਸਦ ਬਣੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਪਹਿਲੀ ਵਾਰ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਹ ਨਵੀਂ ਭੂਮਿਕਾ ਵਿੱਚ ਉਹ ਆਪਣੇ ਰਾਜ ਤੇ ਦੇਸ਼ ਦੀ ਸੇਵਾ ਲਈ ਤਿਆਰ ਹਨ।
ਉਨ੍ਹਾਂ ਆਮ ਆਦਮੀ ਪਾਰਟੀ ਦੇ ਕਨਵੀਰਨ ਅਰਵਿੰਦ ਕੇਜਰੀਵਾਲ, ਪੰਜਾਬ ਦੇ ਸੀ.ਐੱਮ. ਭਗਵੰਤ ਮਾਨ ਤੇ ‘ਆਪ’ ਦੇ ਪੰਜਾਬ ਸਹਿ-ਇੰਚਾਰਜ ਰਹੇ ਰਾਘਵ ਚੱਢਾ ਦਾ ਧੰਨਵਾਦ ਕੀਤਾ। ਉਨ੍ਹਾਂ ਦੇ ਇਸ ਟਵੀਟ ‘ਤੇ ਪ੍ਰਤਿਕਿਰਿਆ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲਿਏਵਾਲ ਨੇ ਪੁੱਛਿਆ ਕਿ ਉਨ੍ਹਾਂ ਨੂੰ IPL ਤੋਂ ਫੁਰਸਤ ਮਿਲ ਗਈ।

ਬਲਿਏਵਾਲ ਨੇ ਇਹ ਵੀ ਕਿਹਾ ਕਿ ਹਰਭਜਨ ਭੱਜੀ ਨੇ ਨਵਜੋਤ ਸਿੱਧੂ ਦਾ ਧੰਨਵਾਦ ਕਿਂ ਨਹੀਂ ਕੀਤਾ। ਉਨ੍ਹਾਂ ਪੁੱਛਿਆ ਕਿ ਪੰਜਾਬ ਕਾਂਗਰਸ ਦੇ ਕੈਸ਼ੀਅਰ ਗੁਲਜ਼ਾਰ ਚਹਿਲ ਉਨ੍ਹਾਂ ਦਾ ਜਿੱਤ ਸਰਟੀਫਿਕੇਟ ਲੈਣ ਕਿਉਂ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਹਰਭਜਨ ਨੂੰ ਆਮ ਆਦਮੀ ਪਾਰਟੀ ਦੇ ਵਾਲੰਟੀਅਰ ‘ਤੇ ਕੋਈ ਭਰੋਸਾ ਨਹੀਂ ਹੈ। ਉਨ੍ਹਾਂ ਇਸ ਨਾਲ ਸਿੱਧੂ ਦੇ ਅੰਦਾਜ਼ ‘ਚ ਹੀ ‘ਆਪ’ ਤੇ ‘ਕਾਂਗਰਸ’ 60:40 ਦਾ ਗੋਲਮਾਲ ਦੱਸਿਆ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਕੋਟੇ ਤੋਂ ਘਰ ਬੈਠੇ ਰਾਜ ਸਭਾ ਦੇ ਮੈਂਬਰ ਬਣੇ ਕ੍ਰਿਕਟਰ ਹਰਭਜਨ ਸਿੰਘ ਸ਼ੁੱਕਰਵਾਰ ਨੂੰ ਆਪਣੀ ਜਿੱਤ ਦਾ ਸਰਟੀਫਿਕੇਟ ਨਹੀਂ ਲੈਣ ਨਹੀਂ ਪਹੁੰਚੇ। ਉਨ੍ਹਾਂ ਦੀ ਜਗ੍ਹਾ ‘ਤੇ ਉਨ੍ਹਾਂ ਦੇ ਪ੍ਰਤੀਨਿਧੀ ਗੁਲਜ਼ਾਰ ਚਹਿਲ ਨੂੰ ਇਹ ਸਰਟੀਫਿਕੇਟ ਸੌਂਪਿਆ ਗਿਆ। ਹਰਭਜਨ ਸਿੰਘ ਕਿਉਂ ਨਹੀਂ ਆਏ, ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੋ ਸਕਿਆ।
ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”























