ਦੇਸ਼ ਭਰ ਵਿੱਚ ਮਾਰਚ ਮਹੀਨੇ ਵਿੱਚ ਹੀ ਗਰਮੀ ਦੇ ਕਹਿਰ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਜੇਕਰ ਇੱਥੇ ਦੇਸ਼ ਦੀ ਰਾਜਧਾਨੀ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਨੂੰ ਪਾਰ ਕਰ ਗਿਆ ਹੈ । ਇਸ ਦੌਰਾਨ ਮੌਸਮ ਵਿਭਾਗ ਵੱਲੋਂ ਉੱਤਰੀ, ਪੱਛਮੀ ਅਤੇ ਮੱਧ ਭਾਰਤ ਵਿੱਚ ਅਗਲੇ 5 ਦਿਨਾਂ ਤੱਕ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਅਨੁਸਾਰ ਗਰਮੀ ਦਾ ਅਸਰ ਰਾਜਸਥਾਨ, ਪੰਜਾਬ, ਦਿੱਲੀ, ਜੰਮੂ-ਕਸ਼ਮੀਰ, ਗੁਜਰਾਤ, ਹਰਿਆਣਾ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਜ਼ਿਆਦਾ ਦੇਖਣ ਨੂੰ ਮਿਲੇਗਾ । ਇਨ੍ਹਾਂ ਰਾਜਾਂ ਵਿੱਚ ਅਗਲੇ 4 ਤੋਂ 5 ਦਿਨਾਂ ਵਿੱਚ ਲੂ ਚੱਲਣ ਵਰਗੇ ਹਾਲਾਤ ਪੈਦਾ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ । ਜਿਸ ਕਾਰਨ ਮੌਸਮ ਖੁਸ਼ਕ ਰਹੇਗਾ ।
ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਕੇਂਦਰੀ ਸੇਵਾ ਨਿਯਮ ਲਾਗੂ ‘ਤੇ ਖਹਿਰਾ ਬੋਲੇ-‘ਪੰਜਾਬ ਦੇ ਅਧਿਕਾਰਾਂ ‘ਤੇ ਡਾਕਾ ਮਾਰਿਆ’
ਮੌਸਮ ਵਿਭਾਗ ਅਨੁਸਾਰ ਖੁਸ਼ਕ ਮੌਸਮ ਦੇ ਵਿਚਕਾਰ ਤਾਪਮਾਨ ਵਿੱਚ ਹੋਰ ਜ਼ਿਆਦਾ ਵਾਧਾ ਹੋਵੇਗਾ । ਮੌਸਮ ਵਿਭਾਗ (IMD) ਦੇ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 20.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ । ਦੱਸ ਦੇਈਏ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਤਾਪਮਾਨ ਰਿਕਾਰਡ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਬਾਰਿਸ਼ ਦਾ ਅਨੁਮਾਨ ਨਹੀਂ ਹੈ ਤੇ ਮੌਸਮ ਖੁਸ਼ਕ ਰਹਿਣ ਦੇ ਨਾਲ-ਨਾਲ ਤੇਜ਼ ਧੁੱਪ ਨਿਕਲੇਗੀ। ਇਸ ਤੋਂ ਇਲਾਵਾ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ ਹੈ।
ਵੀਡੀਓ ਲਈ ਕਲਿੱਕ ਕਰੋ -: