ਯੂਕਰੇਨ-ਰੂਸ ਵਿਚਾਲੇ ਜੰਗ ਸੋਮਵਾਰ ਨੂੰ 33ਵੇਂ ਦਿਨ ਵੀ ਜਾਰੀ ਹੈ। ਯੂਕਰੇਨ ਵਿੱਚ ਰੂਸ ਵੱਲੋਂ ਕੀਤੀ ਜਾ ਬੰਬਾਰੀ ਕਾਰਨ ਹਰ ਪਾਸੇ ਤਬਾਹੀ ਦਾ ਮੰਜ਼ਰ ਹੈ। ਇਸੇ ਵਿਚਾਲੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦਾ ਕਹਿਣਾ ਹੈ ਕਿ ਉਹ ਰੂਸ ਦੀ ਸੁਰੱਖਿਆ ਦੀ ਗਰੰਟੀ ਦੇਣ, ਨਿਰਪੱਖ ਰਹਿਣ ਅਤੇ ਆਪਣੇ ਆਪ ਨੂੰ ਪ੍ਰਮਾਣੂ ਮੁਕਤ ਰਾਜ ਐਲਾਨਣ ਲਈ ਤਿਆਰ ਹੈ । ਦੋਵਾਂ ਦੇਸ਼ਾਂ ਵਿਚਾਲੇ ਜਾਰੀ ਜੰਗ ਲਈ ਇਹ ਸਭ ਤੋਂ ਅਹਿਮ ਨੁਕਤਾ ਹੈ।
ਦੱਸ ਦੇਈਏ ਕਿ ਜੰਗ ਵਿਚਾਲੇ ਤੁਰਕੀ ਦੇ ਇਸਤਾਂਬੁਲ ਵਿੱਚ ਦੋਹਾਂ ਦੇਸ਼ਾਂ ਦੇ ਪ੍ਰਤੀਨਿਧੀ ਇੱਕ ਵਾਰ ਫਿਰ ਆਹਮੋ-ਸਾਹਮਣੇ ਬੈਠ ਕੇ ਗੱਲਬਾਤ ਕਰਨਗੇ । ਪਰ ਇਸ ਗੱਲਬਾਤ ਤੋਂ ਪਹਿਲਾਂ ਰਾਸ਼ਟਰਪਤੀ ਜ਼ੇਲੇਂਸਕੀ ਨੂੰ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਉਹ ਪੁਤਿਨ ਦੀਆਂ ਗੈਰ-ਵਾਜਬ ਮੰਗਾਂ ਅੱਗੇ ਝੁਕਣ ਵਾਲੇ ਨਹੀਂ ਹਨ। ਇਸ ਗੱਲਬਾਤ ਤੋਂ ਪਹਿਲਾਂ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ ਕਿ ਜੇਕਰ ਰੂਸ ਡੀਨੈਜੀਫਿਕੇਸ਼ਨ ਅਤੇ ਅਸੈਨਿਕੀਕਰਨ ਦੀ ਗੱਲ ਕਰਦਾ ਹੈ ਤਾਂ ਅਸੀਂ ਗੱਲਬਾਤ ਦੀ ਮੇਜ਼ ‘ਤੇ ਵੀ ਨਹੀਂ ਬੈਠਾਂਗੇ। ਇਹ ਗੱਲਾਂ ਸਾਡੀ ਸਮਝ ਤੋਂ ਬਾਹਰ ਹਨ।
ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਕੇਂਦਰੀ ਸੇਵਾ ਨਿਯਮ ਲਾਗੂ ‘ਤੇ ਖਹਿਰਾ ਬੋਲੇ-‘ਪੰਜਾਬ ਦੇ ਅਧਿਕਾਰਾਂ ‘ਤੇ ਡਾਕਾ ਮਾਰਿਆ’
ਇਸ ਤੋਂ ਇਲਾਵਾ ਰੂਸ ਵੱਲੋਂ ਯੂਕਰੇਨ ‘ਤੇ ਪ੍ਰਮਾਣੂ ਅਤੇ ਜੈਵਿਕ ਹਥਿਆਰ ਹਾਸਲ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਵੀ ਲਗਾਇਆ ਹੈ। ਜਿਸ ਨੂੰ ਜ਼ੇਲੇਂਸਕੀ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੀ ਇਹ ਮਜ਼ਾਕ ਹੈ ? ਸਾਡੇ ਕੋਲ ਪਰਮਾਣੂ ਹਥਿਆਰ ਨਹੀਂ ਹਨ। ਸਾਡੇ ਕੋਲ ਜੈਵਿਕ ਪ੍ਰਯੋਗਸ਼ਾਲਾਵਾਂ ਅਤੇ ਰਸਾਇਣਕ ਹਥਿਆਰ ਨਹੀਂ ਹਨ। ਯੂਕਰੇਨ ਕੋਲ ਇਹ ਚੀਜ਼ਾਂ ਨਹੀਂ ਹਨ।
ਗੌਰਤਲਬ ਹੈ ਕਿ ਜ਼ੇਲੇਂਸਕੀ ਦੇ ਬਿਆਨਾਂ ਤੋਂ ਹੁਣ ਇਹ ਵੀ ਜਾਪਣ ਲੱਗਿਆ ਹੈ ਕਿ ਯੂਕਰੇਨ ਦੀ ਫੌਜ ਹੁਣ ਰੂਸੀ ਹਮਲਿਆਂ ਦਾ ਸਾਹਮਣਾ ਨਹੀਂ ਕਰ ਸਕਦੀ। ਹਥਿਆਰਾਂ ਦੀ ਕਮੀ ਹੋ ਰਹੀ ਹੈ ਅਤੇ ਹਥਿਆਰਾਂ ਤੋਂ ਬਿਨ੍ਹਾਂ ਕੋਈ ਵੀ ਫੌਜ ਦੁਸ਼ਮਣ ਦਾ ਮੁਕਾਬਲਾ ਨਹੀਂ ਕਰ ਸਕਦੀ। ਹਾਲ ਹੀ ਵਿੱਚ, ਰਾਸ਼ਟਰਪਤੀ ਨੇ ਕਿਹਾ ਕਿ ਯੂਕਰੇਨ ਸ਼ਾਟਗਨ ਅਤੇ ਮਸ਼ੀਨ ਗਨ ਨਾਲ ਰੂਸ ਦੀਆਂ ਮਿਜ਼ਾਈਲਾਂ ਦਾ ਮੁਕਾਬਲਾ ਨਹੀਂ ਕਰ ਸਕਦਾ ਹੈ। ਟੈਂਕਾਂ, ਬਖਤਰਬੰਦ ਵਾਹਨਾਂ ਅਤੇ ਖਾਸ ਕਰਕੇ ਜੈੱਟਾਂ ਤੋਂ ਬਿਨ੍ਹਾਂ, ਮਾਰੀਉਪੋਲ ਨੂੰ ਬਚਾਉਣਾ ਹੁਣ ਸੰਭਵ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: