ਪੰਜਾਬ ਵਿਚ ਕਣਕ ਦੀ ਖਰੀਦ ਇੱਕ ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਕਣਕ ਦੀ ਖਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫਸਲ ਦਾ ਇੱਕ-ਇੱਕ ਦਾਣਾ ਪੰਜਾਬ ਸਰਕਾਰ ਚੁੱਕੇਗੀ। ਮੰਡੀਆਂ ਵਿਚ ਕਿਸਾਨਾਂ ਦੇ ਰੁਲਣ ਦਾ ਜ਼ਮਾਨਾ ਹੁਣ ਬੀਤ ਗਿਆ। ਮੇਰੇ ਉਤੇ ਯਕੀਨ ਰੱਖੋ।
ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਪ੍ਰਬੰਧ ਮੁਕੰਮਲ ਕਰ ਲਏ ਹਨ। ਖਰੀਦ ਏਜੰਸੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਭਾਰਤੀ ਖੁਰਾਕ ਨਿਗਮ ਨੇ ਦੱਸਿਆ ਕਿ ਸਾਲ 2022-23 ਲਈ ਸਰਕਾਰ ਨੇ ਕਣਕ ਦੀ ਐੱਮਐੱਸਪੀ 2015 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਹੈ ਪਰ ਬਾਜ਼ਾਰ ਵਿੱਚ ਕਣਕ ਦੇ ਭਾਅ 2300 ਰੁਪਏ ਪ੍ਰਤੀ ਕੁਇੰਟਲ ਨੂੰ ਪਾਰ ਕਰ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਕਣਕ ਦੀ ਖਰੀਦ 1 ਅਪ੍ਰੈਲ ਸ਼ੁਰੂ ਹੋਵੇਗੀ ਤੇ 15 ਜੂਨ ਤੱਕ ਕਿਸਾਨਾਂ ਤੋਂ ਇਸ ਦੀ ਖਰੀਦ ਕੀਤੀ ਜਾਵੇਗੀ। ਅਨਾਜ ਦੀ ਮੰਗ ਵਧਣ ਕਾਰਨ ਪੰਜਾਬ ਦੇ ਗੋਦਾਮਾਂ ਵਿਚੋਂ ਕਣਕ ਚੁੱਕਣੀ ਸ਼ੁਰੂ ਹੋ ਗਈ ਹੈ। ਰਿਪੋਰਟ ਮੁਤਾਬਕ ਪੰਜਾਬ ਵਿਚ ਇਸ ਵਾਰ ਕਣਕ ਦੀ ਪੈਦਾਵਾਰ 175 ਲੱਖ ਮੀਟਰਕ ਟਨ ਹੋਣ ਦੇ ਆਸਾਰ ਹਨ ਜਿਸ ’ਚੋਂ 132 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : 1-1 ਰੁ. ਦੇ ਸਿੱਕੇ ਲੈ ਕੇ ਨੌਜਵਾਨ ਖਰੀਦਣ ਪਹੁੰਚਿਆ 2.6 ਲੱਖ ਦੀ ਬਾਈਕ, ਗਿਣਨ ‘ਚ ਲੱਗੇ 10 ਘੰਟੇ
ਗੌਰਤਲਬ ਹੈ ਕਿ ਇਸ ਵਾਰ ਕਣਕ ਦੀ ਮੰਗ ਵੱਧ ਹੈ ਜਦੋਂ ਕਿ ਪੈਦਾਵਾਰ ਘੱਟ ਹੋਣ ਦਾ ਅਨੁਮਾਨ ਹੈ। ਅਜਿਹੇ ਵਿਚ ‘ਆਪ’ ਸਰਕਾਰ ਨੂੰ ਕਣਕ ਦੀ ਖਰੀਦ ਵਿਚ ਕੋਈ ਖਾਸ ਮੁਸ਼ਕਲ ਪੇਸ਼ ਨਹੀਂ ਆਏਗੀ ਤੇ ਮੁੱਖ ਮੰਤਰੀ ਭਗਵੰਤ ਮਾਨ ਲਈ ਆਪਣੇ ਕਾਰਜਕਾਲ ਦੀ ਪਹਿਲੀ ਫਸਲ ਚੁਕਾਉਣੀ ਆਸਾਨ ਸਾਬਤ ਹੋਵੇਗੀ।