ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਅਸਤੀਫੇ ਦੀਆਂ ਅਟਕਲਾਂ ਵਿਚ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਉਸਮਾਨ ਬੁਜਦਾਰ ਨੇ ਅਸਤੀਫਾ ਦੇ ਦਿੱਤੀ ਹੈ। ਸੂਬੇ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਫਾਰੂਖ ਹਬੀਬ ਨੇ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਉਸਮਾਨ ਨੇ ਅਸਤੀਫੇ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਮੌਜੂਦਾ ਸਪੀਕਰ ਪਰਵੇਜ਼ ਇਲਾਹੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਚੌਧਰੀ ਪਰਵੇਜ਼ ਇਲਾਹੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਲਿਆ ਹੈ।
ਫਾਰੂਕ ਨੇ ਟਵਿਟਰ ‘ਤੇ ਇੱਕ ਫੋਟੋ ਸ਼ੇਅਰ ਕੀਤੀ ਹੈ ਜਿਸ ਵਿਚ ਪਾਕਿਸਤਾਨ ਮੁਸਲਿਮ ਲੀਗ ਦੇ ਮੈਂਬਰਾਂ ਦਾ ਇੱਕ ਦਲ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ ਕਰ ਰਿਹਾ ਹੈ। ਫਾਰੂਕ ਨੇ ਫੋਟੋ ਨਾਲ ਲਿਖਿਆ ਹੈ ਕਿ PML-Q ਨੇ ਇਮਰਾਨ ਨਾਲ ਆਪਣੇ ਮਤਭੇਦ ਦੂਰ ਕਰ ਲਏ ਹਨ। ਹੁਣ ਪਾਰਟੀ ਬੇਭਰੋਸਗੀ ਮਤੇ ਦੌਰਾਨ ਹੋਣ ਵਾਲੀ ਵੋਟਿੰਗ ਵਿਚ ਇਮਰਾਨ ਖਾਨ ਨੂੰ ਸਮਰਥਨ ਦੇਵੇਗੀ।
ਦੱਸ ਦੇਈਏ ਕਿ ਐਤਵਾਰ ਨੂੰ ਇਮਰਾਨ ਖਾਨ ਤਹਿਰੀਕ-ਏ-ਇਨਸਾਫ ਪਾਰਟੀ ਲਈ ਜਨਤਾ ਦਾ ਸਮਰਥਨ ਜੁਟਾਉਣ ਇਸਲਾਮਾਬਾਦ ਵਿਚ ਇੱਕ ਵਿਸ਼ਾਲ ਰੈਲੀ ਕੀਤੀ ਸੀ। ਇਸ ਰੈਲੀ ਵਿਚ ਇਮਰਾਨ ਖਾਨ ਨੇ ਬਿਨਾਂ ਕਿਸੇ ਦੇਸ਼ ਦਾ ਨਾਂ ਲਏ ਦੋਸ਼ ਲਗਾਇਆ ਸੀ ਕਿ ਬਾਹਰੀ ਤਾਕਤਾਂ ਉਨ੍ਹਾਂ ਦੀ ਸਰਕਾਰ ਨੂੰ ਹਟਾਉਣ, ਦੇਸ਼ ਤੇ ਉਸ ਦੀ ਅਰਥਵਿਵਸਥਾ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਹ ਵੀ ਪੜ੍ਹੋ : 1 ਅਪ੍ਰੈਲ ਤੋਂ ਮਹਿੰਗਾ ਹੋਵੇਗਾ ਸਫ਼ਰ, NHAI ਨੇ 5 ਤੋਂ 10 ਰੁਪਏ ਵਧਾਏ ਪ੍ਰਤੀ ਟੋਲ ਦੇ ਰੇਟ
ਇਮਰਾਨ ਖਾਨ ਨੇ ਰੈਲੀ ਦੌਰਾਨ ਆਪਣੀ ਸਰਕਾਰ ਦੀਆਂ ਉਪਲਬਧੀਆਂ ਨੂੰ ਗਿਣਾਇਆ ਤੇ ਪੈਗੰਬਰ ਮੁਹੰਮਦ ਦੀਆਂ ਸਿੱਖਿਆਵਾਂ ਦਾ ਉਦਾਹਰਣ ਵੀ ਦਿੱਤਾ ਸੀ। ਇਮਰਾਨ ਖਾਨ ਨੇ ਰੈਲੀ ਦੌਰਾਨ ਕਿਹਾ ਸੀ ਪਾਕਿਸਤਾਨ ਵਿਚ ਸਰਕਾਰ ਬਦਲਣ ਦੀ ਕੋਸ਼ਿਸ਼ ਵਿਚ ਵਿਦੇਸ਼ੀ ਧਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਸਾਡੇ ਲੋਕਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਕੁਝ ਲੋਕ ਸਾਡੇ ਖਿਲਾਫ ਵਿਦੇਸ਼ੀ ਪੈਸੇ ਦਾ ਇਸਤੇਮਾਲ ਕਰ ਰਹੇ ਹਨ। ਸਾਨੂੰ ਪਤਾ ਹੈ ਕਿ ਕਿਹੜੀਆਂ-ਕਿਹੜੀਆਂ ਥਾਵਾਂ ਤੋਂ, ਬਾਹਰ ਤੋਂ ਸਾਡੇ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।