ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਹੇਠਾਂ ਆ ਰਹੀਆਂ ਹਨ। ਸੋਮਵਾਰ ਨੂੰ ਵੀ ਮਲਟੀ ਕਮੋਡਿਟੀ ਐਕਸਚੇਂਜ (MCX) ‘ਤੇ ਕੱਚੇ ਤੇਲ ਦੀ ਕੀਮਤ 5.20 ਫ਼ੀਸਦ ਜਾਂ 450 ਰੁਪਏ ਪ੍ਰਤੀ ਬੈਰਲ ਡਿੱਗ ਕੇ 8120 ਰੁਪਏ ਪ੍ਰਤੀ ਬੈਰਲ ਹੋ ਗਈ। ਇਸ ਦੇ ਬਾਵਜੂਦ ਦੇਸ਼ ‘ਚ ਪਿਛਲੇ 8 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ ਹੈ। ਮੰਗਲਵਾਰ ਨੂੰ ਵੀ 8 ਦਿਨਾਂ ‘ਚ 7ਵੀਂ ਵਾਰ ਤੇਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ। ਪੈਟਰੋਲ ਦੀ ਕੀਮਤ ਵਿੱਚ 80 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 70 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। 5 ਮਹੀਨਿਆਂ ਬਾਅਦ ਦਿੱਲੀ ‘ਚ ਪੈਟਰੋਲ ਫਿਰ 100 ਰੁਪਏ ਪ੍ਰਤੀ ਲੀਟਰ ਦੇ ਪਾਰ ਪਹੁੰਚ ਗਿਆ ਹੈ।
ਕ੍ਰਿਸਿਲ ਰਿਸਰਚ ਦੀ ਰਿਪੋਰਟ ਮੁਤਾਬਕ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 15 ਤੋਂ 20 ਰੁਪਏ ਦਾ ਵਾਧਾ ਕਰਨਾ ਹੋਵੇਗਾ। ਇਸ ਨਜ਼ਰੀਏ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 18 ਰੁਪਏ ਹੋਰ ਵਾਧਾ ਹੋ ਸਕਦਾ ਹੈ। ਪੰਜਾਬ ‘ਚ ਪੈਟਰੋਲ 100 ਨੂੰ ਪਾਰ ਕਰ ਗਿਆ ਹੈ। ਪੈਟ੍ਰੋਲ 80 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਡੀਜ਼ਲ 70 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: