ਪੰਜਾਬ ਦੇ ਰਾਜ ਸਭਾ ਦੇ ਮੈਂਬਰ ਬਣੇ ਕ੍ਰਿਕਟਰ ਹਰਭਜਨ ਸਿੰਘ ਭੱਜੀ ‘ਤੇ ਵਿਰੋਧੀ ਲਗਾਤਾਰ ਨਿਸ਼ਾਨੇ ਵਿੰਨ੍ਹ ਰਹੇ ਹਨ। ਉਨ੍ਹਾਂ ਤੋਂ ਪੰਜਾਬ ਲਈ ਕੀਤੇ ਗਏ ਕੰਮਾਂ ਦਾ ਹਿਸਾਬ ਮੰਗਿਆ ਜਾ ਰਿਹਾ ਹੈ। ਆਪਣੇ ਵਿਰੋਧੀਆਂ ਨੂੰ ਭੱਜੀ ਨੇ ਜਵਾਬ ਦਿੰਦਿਆਂ ਕਿਹਾ ਕਿ ਜਿਨ੍ਹਾਂ ਨੇ ਤੁਹਾਡਾ ਸੰਘਰਸ਼ ਵੇਖਿਆ ਹੈ ਉਹੀ ਤੁਹਾਡੇ ਸੰਘਰਸ਼ ਦੀ ਕੀਮਤ ਜਾਣਦੇ ਹਨ, ਨਹੀਂ ਤਾਂ ਹੋਰਨਾਂ ਲਈ ਤੁਸੀਂ ਕਿਸਮਤ ਵਾਲੇ ਹੋ।
ਭੱਜੀ ਦੀ ਇਹ ਗੱਲ ਇਸ ਲਈ ਅਹਿਮ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਸਾਂਸਦ ਬਣਾਇਆ ਹੈ। ਦੂਜੇ ਪਾਸੇ ਜਿੱਤ ਦਾ ਸਰਟੀਫਿਕੇਟ ਲੈਣ ਨਾ ਆ ਸਕਣ ਕਰਕੇ ਵੀ ਉਹ ਵਿਰੋਧੀਆਂ ਦੇ ਨਿਸ਼ਾਨੇ ‘ਤੇ ਸਨ। ਭੱਜੀ ਇਸ ਵੇਲੇ IPL ਵਿੱਚ ਕਮੈਂਟਰੀ ਕਰ ਰਹੇ ਹਨ। ਦੂਜੇ ਪਾਸੇ ਚੰਡੀਗੜ੍ਹ ਵਿੱਚ ਸੈਂਟਰਲ ਸਿਵਲ ਸਰਵਿਸ ਰੂਲਸ ਨੂੰ ਲੈ ਕੇ ਵੀ ਉਨ੍ਹਾਂ ਦੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਦੱਸ ਦੇਈਏ ਕਿ ਰਾਜ ਸਭਾ ਦੇ ਮੈਂਬਰ ਬਣੇ ਕ੍ਰਿਕਟਰ ਹਰਭਜਨ ਸਿੰਘ ਸ਼ੁੱਕਰਵਾਰ ਨੂੰ ਆਪਣੀ ਜਿੱਤ ਦਾ ਸਰਟੀਫਿਕੇਟ ਨਹੀਂ ਲੈਣ ਨਹੀਂ ਪਹੁੰਚੇ। ਉਨ੍ਹਾਂ ਦੀ ਜਗ੍ਹਾ ‘ਤੇ ਉਨ੍ਹਾਂ ਦੇ ਪ੍ਰਤੀਨਿਧੀ ਗੁਲਜ਼ਾਰ ਚਹਿਲ ਨੂੰ ਇਹ ਸਰਟੀਫਿਕੇਟ ਸੌਂਪਿਆ ਗਿਆ। ਇਸ ਗੱਲ ਤੋਂ ਚੋਣ ਅਫਸਰ ਨਾਖੁਸ਼ ਸਨ। ਹਰਭਜਨ ਸਿੰਘ ਕਿਉਂ ਨਹੀਂ ਆਏ, ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੋ ਸਕਿਆ। ਜਦਕਿ ਬਾਕੀ ਚਾਰੇ ਮੈਂਬਰਾਂ ਨੇ ਖੁਦ ਆ ਕੇ ਸਰਟੀਫਿਕੇਟ ਲਿਆ ਸੀ।