ਟੋਕੀਓ ਓਲੰਪਿਕ ਵਿੱਚ ਸੋਨ ਤਗਮਾ ਜਿੱਤਣ ਵਾਲੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰ ਸੋਮਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਇਹ ਪੁਰਸਕਾਰ ਵੱਖ-ਵੱਖ ਵਿਸ਼ਿਆਂ ਅਤੇ ਗਤੀਵਿਧੀਆਂ ਜਿਵੇਂ ਕਿ ਕਲਾ, ਸਮਾਜਿਕ ਕਾਰਜ, ਜਨਤਕ ਮਾਮਲੇ, ਵਿਗਿਆਨ ਅਤੇ ਇੰਜੀਨੀਅਰਿੰਗ, ਵਪਾਰ ਅਤੇ ਉਦਯੋਗ, ਦਵਾਈ, ਸਾਹਿਤ ਅਤੇ ਸਿੱਖਿਆ, ਖੇਡਾਂ, ਸਿਵਲ ਸੇਵਾ ਆਦਿ ਦੇ ਖੇਤਰਾਂ ਵਿੱਚ ਦਿੱਤੇ ਜਾਂਦੇ ਹਨ।

ਜ਼ਿਕਰਯੋਗ ਹੈ ਕਿ ਟੋਕੀਓ ਓਲੰਪਿਕ ਵਿੱਚ ਨੀਰਜ ਚੋਪੜਾ ਨੇ 87.58 ਮੀਟਰ ਦੂਰ ਜੈਵਲਿਨ ਸੁੱਟ ਕੇ ਇਤਿਹਾਸ ਰਚ ਦਿੱਤਾ ਸੀ। ਉਸ ਨੇ ਸੋਨ ਤਗਮਾ ਆਪਣੇ ਨਾਮ ਕੀਤਾ ਸੀ। ਨੀਰਜ ਚੋਪੜਾ ਓਲੰਪਿਕ ਵਿੱਚ ਵਿਅਕਤੀਗਤ ਸੋਨ ਤਗਮਾ ਜਿੱਤਣ ਵਾਲੇ ਦੂਜੇ ਭਾਰਤੀ ਬਣ ਗਏ ਹਨ । ਉਨ੍ਹਾਂ ਤੋਂ ਪਹਿਲਾਂ ਅਭਿਨਵ ਬਿੰਦਰਾ ਨੇ ਨਿਸ਼ਾਨੇਬਾਜ਼ੀ ਵਿੱਚ ਭਾਰਤ ਲਈ ਸੋਨ ਤਗਮਾ ਜਿੱਤਿਆ ਸੀ। ਅਭਿਨਵ ਬਿੰਦਰਾ ਨੇ 2008 ਬੀਜਿੰਗ ਓਲੰਪਿਕ ਵਿੱਚ ਇਹ ਉਪਲਬਧੀ ਹਾਸਿਲ ਕੀਤੀ ਸੀ।
ਇਹ ਵੀ ਪੜ੍ਹੋ: ਸਿਹਤ ਮੰਤਰੀ ਡਾ. ਸਿੰਗਲਾ ਦਾ ਐਲਾਨ, ‘ਪੰਜਾਬ ‘ਚ 16,000 ਮੁਹੱਲਾ ਕਲੀਨਿਕ ਕਰਾਂਗੇ ਸਥਾਪਤ’
ਦੱਸ ਦੇਈਏ ਕਿ ਪਦਮ ਵਿਭੂਸ਼ਣ ਬੇਮਿਸਾਲ ਅਤੇ ਵਿਲੱਖਣ ਸੇਵਾ ਲਈ ਦਿੱਤਾ ਜਾਂਦਾ ਹੈ। ‘ਪਦਮ ਭੂਸ਼ਣ’ ਉੱਚ ਪੱਧਰੀ ਸੇਵਾ ਲਈ ਦਿੱਤਾ ਜਾਂਦਾ ਹੈ ਅਤੇ ‘ਪਦਮ ਸ਼੍ਰੀ’ ਕਿਸੇ ਵੀ ਖੇਤਰ ਵਿੱਚ ਵਿਲੱਖਣ ਸੇਵਾ ਲਈ ਦਿੱਤਾ ਜਾਂਦਾ ਹੈ। ਪੁਰਸਕਾਰਾਂ ਦਾ ਐਲਾਨ ਹਰ ਸਾਲ ਗਣਤੰਤਰ ਦਿਵਸ ਮੌਕੇ ਕੀਤਾ ਜਾਂਦਾ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਰਸਮੀ ਸਮਾਰੋਹਾਂ ਵਿੱਚ ਦਿੱਤੇ ਜਾਂਦੇ ਹਨ।
ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”























