ਸੰਗਰੂਰ : ਮਾਨ ਸਰਕਾਰ ਵਿੱਚ ਵੀ ਹੁਣ ਬੇਰੋਜ਼ਗਾਰਾਂ ਦੇ ਮੁਜ਼ਾਹਰੇ ਸ਼ੁਰੂ ਹੋ ਗਏ ਹਨ। ਸੀ.ਐੱਮ. ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਬੇਰੋਜ਼ਗਾਰ ਟੈਂਕੀ ‘ਤੇ ਚੜ੍ਹੇ ਹਨ। ਇਹ ਨੌਜਵਾਨ ਲਗਭਗ 6 ਸਾਲ ਪਹਿਲਾਂ ਪੁਲਿਸ ਭਰਤੀ ਵਾਲੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਘਰ-ਘਰ ਜਾਂਦੇ ਸਨ, ਹੁਣ ਸਾਨੂੰ ਮਿਲਦੇ ਨਹੀਂ।
ਅੱਜ ਵੀ ਸੀ.ਐੱਮ. ਮਾਨ ਉਨ੍ਹਾਂ ਨੂੰ ਮਿਲਣ ਦੀ ਬਜਾਏ ਹੱਥ ਹਿਲਾ ਕੇ ਚਲੇ ਗਏ। ਇਸ ਤੋਂ ਭੜਕੇ ਨੌਜਵਾਨਾਂ ਨੇ ਸੰਗਰੂਰ-ਲੁਧਿਆਣਾ ਹਾਈਵੇ ਜਾਮ ਕਰ ਦਿੱਤਾ। ਮੁਜ਼ਾਹਰਾਕਾਰੀਆਂ ਨੇ ਕਿਹਾ ਕਿ ਸੀ.ਐੱਮ. ਮਾਨ ਦੇ ਕੋਲ ਸਾਡੇ ਨਾਲ ਗੱਲ ਕਰਨ ਲਈ 5 ਮਿੰਟ ਵੀ ਨਹੀਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਨੌਕਰੀ ਨਹੀਂ ਮਿਲਦੀ, ਉਹ ਘਰ ਨਹੀਂ ਜਾਣਗੇ। ਹੁਣ ਉਹ ਪੜ੍ਹ-ਲਿਖ ਕੇ ਦਿਹਾੜੀ ਕਰਨ ਨੂੰ ਮਜਬੂਰ ਹੋ ਰਹੇ ਹਨ।
ਪ੍ਰਦਰਸ਼ਨ ਕਰ ਰਹੇ ਨਵਦੀਪ ਸਿੰਘ ਤੇ ਅਮਨਦੀਪ ਕੌਰ ਨੇ ਕਿਹਾ ਕਿ 2016 ਵਿੱਚ 7416 ਅਹੁਦਿਆਂ ‘ਤੇ ਭਰਤੀ ਹੋਈ ਸੀ। ਇਹ ਮਾਮਲਾ ਪਿਛਲੇ 6 ਸਾਲਾਂ ਤੋਂ ਲਟਕਿਆ ਪਿਆ ਹੈ। ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਬਿਨੈਕਾਰਾਂ ਦੀ ਵੈਰੀਫਿਕੇਸ਼ਨ ਤੱਕ ਹੋ ਚੁੱਕੀ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਜੁਆਇਨਿੰਗ ਨਹੀਂ ਕਰਵਾਈ ਜਾ ਰਹੀ। ਚੋਣਾਂ ਵੇਲੇ ਭਗਵੰਤ ਮਾਨ ਨੇ ਕਿਹਾ ਸੀ ਕਿ ਸਰਕਾਰ ਬਣਦੇ ਹੀ ਉਨ੍ਹਾਂ ਦਾ ਮਸਲਾ ਹੱਲ ਕਰ ਦੇਣਗੇ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਉਨ੍ਹਾਂ ਕਿਹਾ ਕਿ 22 ਮਾਰਚ ਨੂੰ ਉਨ੍ਹਾਂ ਨੇ ਸੀ.ਐੱਣ. ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਵਿੱਚ ਧਰਨਾ ਦਿੱਤਾ ਸੀ। ਉਥੇ ਉਨ੍ਹਾਂ ਨੂੰ ਸੀ.ਐੱਮ. ਦੇ ਓ.ਐੱਸ.ਡੀ. ਮਿਲੇ। ਉਨ੍ਹਾਂ ਨੂੰ 28 ਮਾਰਚ ਨੂੰ ਬੁਲਾਇਆ ਗਿਆ। ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਸੀ.ਐੱਮ. ਮਾਨ ਨੂੰ ਮਿਲਵਾਉਣਗੇ। ਜਦੋਂ ਉਹ ਕੱਲ੍ਹ ਪਹੁੰਚੇ ਤਾਂ ਉਨ੍ਹਾਂ ਨੇ ਫਿਰ ਮੰਗ ਪੱਤਰ ਲੈ ਕੇ ਕਿਹਾ ਕਿ ਇਸ ਬਾਰੇ ਸੋਚਾਂਗੇ। ਉਨ੍ਹਾਂ ਦੀ ਸੀ.ਐੱਮ. ਭਗਵੰਤ ਮਾਨ ਨਾਲ ਮੁਲਾਕਾਤ ਨਹੀਂ ਕਰਵਾਈ ਗਈ।