ਕੇਂਦਰ ਵੱਲੋਂ ਪੰਜਾਬ ਵਿਚ ਪ੍ਰੀਪੇਡ ਬਿਜਲੀ ਮੀਟਰ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਅਜੇ ਸਮਾਰਟ ਬਿਜਲੀ ਮੀਟਰ ਹੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰੀਪੇਡ ਮੀਟਰ ਬਾਰੇ ਅਜੇ ਕੋਈ ਵਿਚਾਰ ਨਹੀਂ ਕੀਤਾ ਗਿਆ ਹੈ।
ਬਿਜਲੀ ਦੀ ਵੱਧ ਖਪਤ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੂਜੇ ਰਾਜਾਂ ਤੋਂ ਬਿਜਲੀ ਖਰੀਦੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਿਜਲੀ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ। ਨਾਲ ਹੀ ਉੁਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਫੈ਼ਸਲਾ ਵੀ ਜਲਦ ਲਾਗੂ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਵੀ ਗਰਮੀਆਂ ਦਾ ਸੀਜ਼ਨ ਸ਼ੁਰੂ ਹੁੰਦਾ ਹੈ ਤਾਂ ਕੁਝ ਨਾ ਕੁਝ ਮੁਸ਼ਕਲਾਂ ਤਾਂ ਜ਼ਰੂਰ ਆਉਂਦੀਆਂ ਹਨ ਪਰ ਇਹ ਕਹਿਣਾ ਕਿ ਪੰਜਾਬ ਵਿਚ ਕੋਲੇ ਦੀ ਕਮੀ ਹੈ ਤੇ ਬਲੈਕ ਆਊਟ ਹੋ ਜਾਵੇਗਾ, ਅਜਿਹੀ ਕੋਈ ਗੱਲ ਨਹੀਂ ਹੈ। ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਫੈਸਲਾ ਲਵਾਂਗੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਵਿਚ ਲਵਾਂਗੇ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਜਦੋਂ ਬਿਜਲੀ ਮੰਤਰੀ ਤੋਂ ਸਵਾਲ ਪੁੱਛਿਆ ਗਿਆ ਕਿ ਕਿਸਾਨਾਂ ਨੇ ਵੀ ਚੇਤਾਵਨੀ ਦਿੱਤੀ ਹੈ ਕਿ ਜੇ ਬਿਜਲੀ ਦੀ ਕਮੀ ਆਈ ਤਾਂ ਸਰਕਾਰ ਖਿਲਾਫ ਮੁਜ਼ਾਹਰਾ ਕਰਾਂਗੇ, ਇਸ ‘ਤੇ ਬਿਜਲੀ ਮੰਤਰੀ ਨੇ ਕਿਹਾ ਕਿ ਅਜਿਹੀ ਕਿੱਲਤ ਆਉਣ ਹੀ ਨਹੀਂ ਦਿੱਤੀ ਜਾਵੇਗੀ। ਸਾਡੇ ਅਧਿਕਾਰੀ ਪੂਰੇ ਤਰ੍ਹਾਂ ਸੰਜੀਦਾ ਹਨ ਤੇ ਸਾਡੇ ਸੰਪਰਕ ਵਿਚ ਹਨ।
ਇਹ ਵੀ ਪੜ੍ਹੋ : ਗਿੱਦੜਬਾਹਾ : ਕਿਤਾਬਾਂ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ, MLA ਵੜਿੰਗ ਵੱਲੋਂ CM ਮਾਨ ਨੂੰ ਮਦਦ ਦੀ ਅਪੀਲ
ਦੱਸ ਦੇਈਏ ਕਿ CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ ਝਟਕਾ ਦਿੰਦਿਆਂ ਪੰਜਾਬ ਵਿੱਚ 3 ਮਹੀਨੇ ਦੇ ਅੰਦਰ 85 ਹਜ਼ਾਰ ਸਮਾਰਟ ਪ੍ਰੀ-ਪੇਡ ਮੀਟਰ ਲਾਉਣ ਲਈ ਕਿਹਾ ਗਿਆ ਹੈ। ਜੇ ਕੇਂਦਰ ਸਰਕਾਰ ਦੇ ਫਰਮਾਨ ਅਨੁਸਾਰ ਮੀਟਰ ਨਾ ਲਗਾਏ ਗਏ ਤਾਂ ਕੇਂਦਰ ਵੱਲੋਂ ਬਿਜਲੀ ਸੁਧਾਰ ਫੰਡ ਰੋਕਣ ਦੀ ਚਿਤਾਵਨੀ ਦਿੱਤੀ ਗਈ ਹੈ।