ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿਚ ਅੱਜ ਦਿੱਲੀ ਪੁਲਿਸ ਵੱਲੋਂ ਕਰੀਬ 11 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਹ ਜਾਣਕਾਰੀ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਵੱਲੋਂ ਦਿੱਤੀ ਗਈ ਹੈ। ਕਤਲ ਤੋਂ 7 ਮਹੀਨਿਆਂ ਬਾਅਦ ਗ੍ਰਿਫ਼ਤਾਰੀ ਹੋਈ ਹੈ।
ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਮਿੱਡੂਖੇੜਾ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਦਿੱਲੀ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਮਿਲੀ ਹੈ, ਜਿਸ ਤੋਂ ਬਾਅਦ ਉਨ੍ਹਾਂ ਵਿਚ ਫਿਰ ਤੋਂ ਉਮੀਦ ਦੀ ਇੱਕ ਕਿਰਨ ਜਾਗੀ ਹੈ। ਜਾਣਕਾਰੀ ਅਨੁਸਾਰ ਦਿੱਲੀ ਸਪੈਸ਼ਲ STF ਫੋਰਸ ਨੇ ਮਹਾਰਾਸ਼ਟਰ ਤੋਂ ਬੰਬੀਹਾ ਗਰੁੱਪ ਦੇ 12 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੋਹਾਲੀ ਪੁਲਿਸ ਗ੍ਰਿਫਤਾਰ ਕੀਤੇ ਤਿੰਨ ਸ਼ਾਰਪ ਸ਼ੂਟਰਾਂ ਭੋਲੂ, ਲੱਠ ਅਤੇ ਸੰਨੀ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਮਿੱਡੂਖੇੜਾ ਦੇ ਕਤਲ ਸੰਬੰਧੀ ਪੁੱਛਗਿਛ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਹ ਵੀ ਪੜ੍ਹੋ : ਚੰਡੀਗੜ੍ਹ ਮੁੱਦੇ ‘ਤੇ MP ਜਸਬੀਰ ਡਿੰਪਾ ਬੋਲੇ, ‘ਪੰਜਾਬ ਨੂੰ ਲਗਾਈ ਜਾ ਰਹੀ ਢਾਹ, ਨਹੀਂ ਕਰਾਂਗੇ ਬਰਦਾਸ਼ਤ’
ਗੌਰਤਲਬ ਹੈ ਕਿ 7 ਅਗਸਤ ਨੂੰ ਵਿੱਕੀ ਮਿੱਡੂਖੇੜਾ ਦਾ ਕਤਲ ਮੋਹਾਲੀ ਦੇ ਸੈਕਟਰ-71 ‘ਚ ਨੂੰ ਹੋਇਆ ਸੀ। ਵਿੱਕੀ ਨੂੰ ਤਾਬੜਤੋੜ ਗੋਲੀਆਂ ਨਾਲ ਭੁੰਨਿਆ ਗਿਆ ਸੀ । ਪੂਰੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ ਸੀ ਤੇ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ । ਯੂਥ ਅਕਾਲੀ ਨੇਤਾ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਅਕਾਲੀ ਆਗੂਆਂ ਵੱਲੋਂ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ।