ਚੰਡੀਗੜ੍ਹ : ‘ਆਪ’ ਸਰਕਾਰ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ: ਬਲਜੀਤ ਕੌਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ ਕੀਤੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨੇ ਕਿਹਾ ਕਿ ਮਾਰਚ 2022 ਤੱਕ ਬਕਾਇਆ ਪਏ ਨੂੰ ਕਲੀਅਰ ਕਰਦਿਆਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ 184 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਦੋਂ ਕਿ ਦਸੰਬਰ 2021 ਤੱਕ ਸ਼ਗਨ ਸਕੀਮ ਤਹਿਤ 30.16 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰ ਜ਼ਿਲ੍ਹੇ ਵਿੱਚ ਅੰਬੇਡਕਰ ਭਵਨ ਬਣਾਏ ਜਾਣਗੇ। ਮੌਜੂਦਾ ਅੰਬੇਡਕਰ ਭਵਨਾਂ ਦੀ ਸਾਂਭ-ਸੰਭਾਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਕੁਝ ਪੁਰਾਣੀਆਂ ਇਮਾਰਤਾਂ ਦੀ ਫੌਰੀ ਸਾਂਭ-ਸੰਭਾਲ ਦੀ ਲੋੜ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ‘ਆਪ’ ਸਰਕਾਰ ਅੰਬੇਡਕਰ ਭਵਨਾਂ ਦੀ ਉਸਾਰੀ ਅਤੇ ਸਾਂਭ-ਸੰਭਾਲ ਲਈ ਵਚਨਬੱਧ ਹੈ।
ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਸਾਰੀਆਂ ਭਲਾਈ ਸਕੀਮਾਂ ਲਈ ਵਾਧੂ ਫੰਡ ਅਲਾਟ ਕਰਨ ਦਾ ਭਰੋਸਾ ਦਿੱਤਾ। ਕੇਂਦਰੀ ਫੰਡ ਵਾਲੀਆਂ ਸਕੀਮਾਂ ਬਾਰੇ ਗੱਲ ਕਰਦਿਆਂ, ਉਨ੍ਹਾਂ ਨੇ ਕਿਹਾ ਕਿ ਉਹ ਫੰਡ ਜਲਦੀ ਜਾਰੀ ਕਰਨ ਲਈ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਕੋਲ ਮਾਮਲਾ ਉਠਾਉਣਗੇ ਤਾਂ ਜੋ ਸਾਡੇ ਕਮਜ਼ੋਰ ਵਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਹ ਵੀ ਪੜ੍ਹੋ : ਤੁਰਕੀ ‘ਚ ਸਫਲ ਰਹੀ ਗੱਲਬਾਤ, ਪੁਤਿਨ ਤੇ ਜੇਲੇਂਸਕੀ ਦੀ ਜਲਦ ਹੋ ਸਕਦੀ ਹੈ ਮੁਲਾਕਾਤ
ਡਾ. ਕੌਰ ਨੇ ਅੱਗੇ ਕਿਹਾ ਕਿ ਬੈਕਫਿੰਕੋ ਦੀਆਂ ਵੱਖ-ਵੱਖ ਲੋਨ ਸਕੀਮਾਂ ਜਿਵੇਂ ਕਿ ਡਾਇਰੈਕਟ ਲੋਨ ਸਕੀਮ, ਐਨ.ਬੀ.ਸੀ.ਐਫ.ਡੀ.ਸੀ., ਐਜੂਕੇਸ਼ਨ ਲੋਨ ਸਕੀਮ, ਮਾਈਕਰੋ ਫਾਈਨਾਂਸ ਸਕੀਮ, ਮਹਿਲਾ ਸਮਰਿਧੀ ਯੋਜਨਾ ਅਤੇ ਹੋਰ ਸਕੀਮਾਂ ਦਾ ਲਾਭ ਲੋਕਾਂ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਜੀ.ਰਮੇਸ਼ ਘੰਟਾ, ਕਾਰਜਕਾਰੀ ਡਾਇਰੈਕਟਰ ਐਸ.ਸੀ ਅਤੇ ਬੀ.ਸੀ ਕਾਰਪੋਰੇਸ਼ਨ ਸ੍ਰੀ ਮਲਵਿੰਦਰ ਸਿੰਘ ਜੱਗੀ, ਡਾਇਰੈਕਟਰ ਐਸਜੇਈਐਮ ਅਤੇ ਸਬ ਪਲਾਨ ਰਾਜ ਬਹਾਦਰ ਸਿੰਘ ਹਾਜ਼ਰ ਸਨ।