ਤੇਲ ਕੰਪਨੀਆਂ ਨੇ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਪੈਟਰੋਲ ਦੀ ਕੀਮਤ ‘ਚ 76 ਤੋਂ 85 ਪੈਸੇ ਦਾ ਵਾਧਾ ਹੋਇਆ ਹੈ, ਜਦਕਿ ਡੀਜ਼ਲ ਦੀ ਕੀਮਤ ‘ਚ ਵੀ 67 ਤੋਂ 75 ਪੈਸੇ ਦਾ ਵਾਧਾ ਹੋਇਆ ਹੈ। ਦਿੱਲੀ ‘ਚ ਪੈਟਰੋਲ ਦੀ ਕੀਮਤ ‘ਚ 80 ਪੈਸੇ ਅਤੇ ਡੀਜ਼ਲ ਦੀ ਕੀਮਤ ‘ਚ ਵੀ 80 ਪੈਸੇ ਦਾ ਵਾਧਾ ਹੋਇਆ ਹੈ। ਪੰਜਾਬ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ। ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ 1 ਲੀਟਰ ਪੈਟਰੋਲ ਦੀ ਕੀਮਤ 99.63 ਰੁਪਏ ਅਤੇ ਡੀਜ਼ਲ ਦੀ ਕੀਮਤ 85.99 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਅੱਜ ਪੈਟਰੋਲ ਦੀ ਕੀਮਤ ‘ਚ ਵਾਧਾ ਹੋਇਆ ਹੈ।ਇੱਥੇ ਅੱਜ ਪੈਟਰੋਲ ਦੀ ਕੀਮਤ 100.78 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.51 ਰੁਪਏ ਪ੍ਰਤੀ ਲੀਟਰ ਹੈ। ਅੱਜ ਜਲੰਧਰ ‘ਚ ਪੈਟਰੋਲ ਦੀ ਕੀਮਤ 100.32 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.07 ਰੁਪਏ ਪ੍ਰਤੀ ਲੀਟਰ ਹੈ। ਲੁਧਿਆਣਾ ਵਿੱਚ ਅੱਜ ਪੈਟਰੋਲ ਦੀ ਕੀਮਤ 100.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.32 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਮੁੰਬਈ ਵਿੱਚ ਪੈਟਰੋਲ ਦੀ ਕੀਮਤ ਵਿੱਚ 84 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 85 ਪੈਸੇ ਦਾ ਵਾਧਾ ਹੋਇਆ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ ‘ਚ 84 ਪੈਸੇ, ਡੀਜ਼ਲ ਦੀ ਕੀਮਤ ‘ਚ 80 ਪੈਸੇ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਚੇਨਈ ਵਿੱਚ ਪੈਟਰੋਲ ਦੀ ਕੀਮਤ ਵਿੱਚ 75 ਪੈਸੇ, ਡੀਜ਼ਲ ਦੀ ਕੀਮਤ ਵਿੱਚ 76 ਪੈਸੇ ਦਾ ਵਾਧਾ ਹੋਇਆ ਹੈ। ਸਰਕਾਰ ਦੇ ਸਿਆਸੀ ਵਿਰੋਧੀਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਪੰਜ ਰਾਜਾਂ ਦੀਆਂ ਚੋਣਾਂ ਕਾਰਨ ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਤੋਂ ਰੋਕਿਆ ਹੈ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 112 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚਣ ਤੋਂ ਬਾਅਦ ਤੇਲ ਕੰਪਨੀਆਂ ਨੇ ਐਤਵਾਰ ਨੂੰ ਡੀਜ਼ਲ ਦੇ ਥੋਕ ਖਰੀਦਦਾਰਾਂ ਲਈ ਕੀਮਤ 25 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਤੇਲ ਡੀਲਰਾਂ ਦਾ ਕਹਿਣਾ ਹੈ ਕਿ ਪ੍ਰਚੂਨ ਮੁੱਲ ਹੌਲੀ-ਹੌਲੀ ਵਧਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: