ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲਾ ਹੋਇਆ ਹੈ। ਇਸ ਦੇ ਨਾਲ ਹੀ ਸ਼ਰਾਰਤੀ ਅਨਸਰਾਂ ਵੱਲੋਂ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ ਗਏ ਹਨ।
‘ਆਪ’ ਦੇ ਮੈਂਬਰ ਰਾਘਵ ਚੱਢਾ ਨੇ ਇਸ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਮਾਣਯੋਗ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨਿਵਾਸ ‘ਤੇ ਭਾਜਪਾ ਦੇ ਗੁੰਡਿਆਂ ਵੱਲੋਂ ਕੀਤਾ ਗਿਆ ਹਮਲਾ ਅਤਿ ਨਿੰਦਣਯੋਗ ਹੈ। ਪੁਲਿਸ ਦੀ ਮੌਜੂਦਗੀ ਵਿੱਚ ਇਨ੍ਹਾਂ ਗੁੰਡਿਆਂ ਨੇ ਬੈਰੀਕੇਡ ਤੋੜ ਦਿੱਤੇ, ਸੀਸੀਟੀਵੀ ਕੈਮਰੇ ਤੋੜ ਦਿੱਤੇ। ਪੰਜਾਬ ਦੀ ਹਾਰ ਦੇ ਕਹਿਰ ‘ਚ ਭਾਜਪਾ ਅਜਿਹੀ ਘਟੀਆ ਰਾਜਨੀਤੀ ‘ਤੇ ਉਤਰ ਗਈ।
ਵੀਡੀਓ ਲਈ ਕਲਿੱਕ ਕਰੋ -: